ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਸੈਮੀਨਾਰ
ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸਕੋ ਐਕਟ 2012 ਤਹਿਤ ਬੱਚਿਆਂ ਦੇ ਜਿਨਸੀ ਅਪਰਾਧਾਂ, ਬਾਲ ਵਿਆਹ, ਬਾਲ ਸ਼ੋਸ਼ਣ, ਜਾਗਰੂਕ ਬਚਪਨ ਅਤੇ ਸ਼ਸਕਤ ਭਾਰਤ ਸੰਬੰਧੀ ਜਾਗਰੂਕ ਕਰਨ ਸੰਬੰਧੀ 10ਵੀਂ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਸਿਰਲੇਖ ਹੇਠ ਲਗਾਏ ਜਾਗਰੂਕਤਾ ਸੈਮੀਨਾਰ ’ਚ ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਸੁਮਨਦੀਪ ਕੌਰ ਅਤੇ ਐਡਵੋਕੇਟ ਪ੍ਰਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਵਾਲੇ ਪੋਸਕੋ ਐਕਟ 2012 ਰਾਹੀਂ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ।
ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸਕੋ ਐਕਟ 2012 ਤਹਿਤ ਬੱਚਿਆਂ ਦੇ ਜਿਨਸੀ ਅਪਰਾਧਾਂ, ਬਾਲ ਵਿਆਹ, ਬਾਲ ਸ਼ੋਸ਼ਣ, ਜਾਗਰੂਕ ਬਚਪਨ ਅਤੇ ਸ਼ਸਕਤ ਭਾਰਤ ਸੰਬੰਧੀ ਜਾਗਰੂਕ ਕਰਨ ਸੰਬੰਧੀ 10ਵੀਂ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਸਿਰਲੇਖ ਹੇਠ ਲਗਾਏ ਜਾਗਰੂਕਤਾ ਸੈਮੀਨਾਰ ’ਚ ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਸੁਮਨਦੀਪ ਕੌਰ ਅਤੇ ਐਡਵੋਕੇਟ ਪ੍ਰਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਵਾਲੇ ਪੋਸਕੋ ਐਕਟ 2012 ਰਾਹੀਂ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਸੁਰੱਖਿਅਤ ਬਚਪਨ ਅਭਿਆਨ ਦੇ ਸਿਰਲੇਖ ਹੇਠ ਚਲਾਈ ਗਈ ਸੁਰੱਖਿਆ ਤਹਿਤ ਦੇਸ਼ ਵਿਆਪੀ ਸਕੂਲ ਜਾਗਰੂਕਤਾ ਮੁਹਿੰਮ ’ਚ ਪੋਸਕੋ ਐਕਟ 2012 ਦਾ ਮੁੱਖ ਉਦੇਸ਼ ਬੱਚਿਆਂ ਨੂੰ ਚੰਗੇ ਮਾੜੇ ਸਪਰਸ਼, ਸਾਈਬਰ ਸੁਰੱਖਿਆ, ਮੁਫ਼ਤ ਕਾਨੂੰਨੀ ਸਹਾਇਤਾ, ਅਧਿਆਪਕ ਅਤੇ ਮਾਪਿਆਂ ਦੇ ਰੋਲ ਬਾਰੇ, ਐਮਰਜੈਂਸੀ ਹੈਲਪ ਲਾਈਨ ਨੰਬਰਾਂ ਅਤੇ ਅਧਿਕਾਰਾਂ ਬਾਰੇ ਜਾਣੂੰ ਕਰਵਾਉਣਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।