16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪ੍ਰੀ-ਪ੍ਰਾਇਮਰੀ ਸਿੱਖਿਆ ਸੰਬੰਧੀ ‘ਨਿੱਕੇ ਕਦਮ’ ਪ੍ਰੋਗਰਾਮਾਂ ਦੀ ਮੁਹਿੰਮ ਸ਼ੁਰੂ

ਨਥਾਣਾ, 15 ਨਵੰਬਰ (ਗੁਰਦਰਸ਼ਨ ਲੁੱਧੜ): ਨਗਰ ਨਥਾਣਾ ਅਤੇ ਪਿੰਡ ਗੰਗਾ ਦੇ ਆਂਗਣਵਾੜੀ ਸੈਂਟਰਾਂ ਵਿਖੇ ਸਰਕਲ ਸੁਪਰਵਾਈਜ਼ਰ ਗਿਆਨ ਕੌਰ ਅਤੇ ਬਲਾਕ ਕੁਆਰਡੀਨੇਟਰ ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਛੋਟੇ ਬੱਚਿਆਂ ਨੂੰ ਸਰਲਤਾ ਨਾਲ ਪ੍ਰੀ ਪ੍ਰਾਇਮਰੀ ਸਿੱਖਿਆ ਦੇਣ ਸੰਬੰਧੀ ‘ਨਿੱਕੇ ਕਦਮ’ ਲੋਗੋ ਤਹਿਤ ਵੱਖਰੇ-ਵੱਖਰੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਰੂਬਰੂ ਹੁੰਦਿਆਂ ਆਂਗਣਵਾੜੀ ਸੈਂਟਰਾਂ ਦੀਆਂ ਬੁਲਾਰਾ ਕਰਮਚਾਰੀਆਂ ਨੇ ਬੱਚਿਆਂ ਨੂੰ ਖੇਡਾਂ-ਖੇਡਣ ਰਾਹੀਂ ਗਿਆਨ ਵੱਲ ਪੇਸ਼ਕਦਮੀ ਕਰਵਾਉਣ ਦੇ ਨੁਕਤੇ ਸਾਂਝੇ ਕੀਤੇ।

ਅਜੀਤ ਡੈਸਕ 16-11-2026
ਨਥਾਣਾ, 15 ਨਵੰਬਰ (ਗੁਰਦਰਸ਼ਨ ਲੁੱਧੜ): ਨਗਰ ਨਥਾਣਾ ਅਤੇ ਪਿੰਡ ਗੰਗਾ ਦੇ ਆਂਗਣਵਾੜੀ ਸੈਂਟਰਾਂ ਵਿਖੇ ਸਰਕਲ ਸੁਪਰਵਾਈਜ਼ਰ ਗਿਆਨ ਕੌਰ ਅਤੇ ਬਲਾਕ ਕੁਆਰਡੀਨੇਟਰ ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਛੋਟੇ ਬੱਚਿਆਂ ਨੂੰ ਸਰਲਤਾ ਨਾਲ ਪ੍ਰੀ ਪ੍ਰਾਇਮਰੀ ਸਿੱਖਿਆ ਦੇਣ ਸੰਬੰਧੀ ‘ਨਿੱਕੇ ਕਦਮ’ ਲੋਗੋ ਤਹਿਤ ਵੱਖਰੇ-ਵੱਖਰੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਰੂਬਰੂ ਹੁੰਦਿਆਂ ਆਂਗਣਵਾੜੀ ਸੈਂਟਰਾਂ ਦੀਆਂ ਬੁਲਾਰਾ ਕਰਮਚਾਰੀਆਂ ਨੇ ਬੱਚਿਆਂ ਨੂੰ ਖੇਡਾਂ-ਖੇਡਣ ਰਾਹੀਂ ਗਿਆਨ ਵੱਲ ਪੇਸ਼ਕਦਮੀ ਕਰਵਾਉਣ ਦੇ ਨੁਕਤੇ ਸਾਂਝੇ ਕੀਤੇ। ਆਂਗਣਵਾੜੀ ਵਰਕਰਾਂ ਗੁਰਪ੍ਰੀਤ ਕੌਰ, ਤੀਰਥਪਾਲ ਕੌਰ ਅਮਰ ਕੌਰ, ਵੀਰਪਾਲ ਕੌਰ ਅਤੇ ਰਮਨਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਨੰਨ੍ਹੇ ਬੱਚਿਆਂ ਨੂੰ ਸਿੱਖਣ ਵੱਲ ਤੋਰਨ ਲਈ ਸਮੇਂ ਸਮੇਂ ਅਨੁਸਾਰ ਅਜਿਹੇ ਪ੍ਰੋਗਰਾਮ ਅਕਸਰ ਹੀ ਕਰਵਾਏ ਜਾਂਦੇ ਹਨ। ਇਸ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਸੰਭਾਲ ਅਤੇ ਸਫ਼ਾਈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ‘ਨਿੱਕੇ ਕਦਮ’ ਪ੍ਰੋਗਰਾਮ ਤਹਿਤ 0 ਤੋਂ ਤਿੰਨ ਸਾਲ ਦੇ ਬੱਚਿਆਂ ਦੇ ਮਾਪਿਆਂ ਦੀ ਆਨਲਾਈਨ ਰਜਿਸਟਰੇਸ਼ਨ ਵੀ ਕੀਤੀ ਗਈ। ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਹਰ ਐਤਵਾਰ ਨੂੰ ਵਿਭਾਗ ਵਲੋਂ ਮਾਪਿਆਂ ਨਾਲ ਇੱਕ ਵੀਡੀਓ ਸਾਂਝੀ ਕੀਤੀ ਜਾਵੇਗੀ, ਜਿਸ ਰਾਹੀਂ ਬੱਚਿਆਂ ਦੇ ਪਾਲਣ ਪੋਸ਼ਣ, ਸਿਹਤ ਸੰਭਾਲ ਟੀਕਾਕਰਨ ਅਤੇ ਸਰੀਰਕ ਵਿਕਾਸ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਪ੍ਰੋਗਰਾਮ ਲਈ ਸਹਾਇਕਾਵਾਂ ਪਰਮਜੀਤ ਕੌਰ, ਸੁਖਜੀਤ ਕੌਰ, ਸਰਬਜੀਤ ਕੌਰ ਅਤੇ ਕਿਰਨਦੀਪ ਕੌਰ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਪੰਜਾਬ ਵਿਚ ਵਿਕਾਸ ਲਈ ਡਬਲ ਇੰਜਣ ਸਰਕਾਰ ਦੀ ਦਲੀਲ ਦੇਣ ਵਾਲੀ ਭਾਜਪਾ ਪਹਿਲਾਂ ਕੇਂਦਰ ਸਰਕਾਰ ਦੀ ਭੂਮਿਕਾ ਸਪੱਸ਼ਟ ਕਰੇ- ਸਰੂ... ਅਗਲੀ ਖ਼ਬਰ ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।