16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰਾ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਸਿਕੰਦਰ ਸਿੰਘ ਕੇਸਰ ਵਾਲਾ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਕੁਦਰਤੀ ਸੁੰਦਰਤਾ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 16-11-2026
ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰਾ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਸਿਕੰਦਰ ਸਿੰਘ ਕੇਸਰ ਵਾਲਾ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਕੁਦਰਤੀ ਸੁੰਦਰਤਾ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣਾ ਸੀ।ਟੂਰ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਤਪੋਬਨ ਢੱਕੀ ਸਾਹਿਬ ਦੇ ਦਰਸ਼ਨ ਕੀਤੇ, ਜਿੱਥੇ ਬੱਚਿਆਂ ਨੇ ਪੰਜਾਬ ਦੇ ਪੁਰਾਤਨ ਵਿਰਸੇ ਅਤੇ ਕੁਦਰਤ ਦੀ ਸੁੰਦਰਤਾ ਦਾ ਆਨੰਦ ਮਾਣਿਆ। ਇਸ ਉਪਰੰਤ ਵਿਦਿਆਰਥੀਆਂ ਨੇ ‘ਦਾਸਤਾਨ-ਏ-ਸ਼ਹਾਦਤ’ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਬੱਚਿਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੱਚੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕੀਤਾ।ਸਕੂਲ ਮੁਖੀ ਸਿਕੰਦਰ ਸਿੰਘ ਕੇਸਰ ਵਾਲਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੱਤਪਾਲ ਸਿੰਘ, ਤਰਲੋਚਨਾ ਕੁਮਾਰੀ, ਰਣਯੋਧ ਕੌਰ, ਧਰਮਿੰਦਰ ਸਿੰਘ, ਗੁਰਪ੍ਰੀਤ ਕੌਰ, ਹਰਜਿੰਦਰ ਸਿੰਘ, ਗਗਨਦੀਪ ਕੌਰ, ਗੁਰਮੀਤ ਕੌਰ, ਗਿਆਨ ਕੌਰ ਅਤੇ ਬਲਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮ ਲੋਕਾਂ ਤੱਕ ਪਹੁੰਚਾਉਣ ਲਈ ਸੀਰਾ ਮੱਲੂਆਣਾ ਸਰਗਰਮ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਦੇ ਬਾਲ ਲੇਖਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।