ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਬਠਿੰਡਾ, 16 ਨਵੰਬਰ (ਅਵਤਾਰ ਸਿੰਘ ਕੈਂਥ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਮੁਹੱਲਾ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਉਚੇਚੇ ਤੌਰ ’ਤੇ ਰਾਗੀ ਸਿੰਘ ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਅਜੀਤ ਡੈਸਕ
17-11-2026