17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ-ਸੁਖਦੇਵ ਸਿੰਘ ਚਹਿਲ

ਤਲਵੰਡੀ ਸਾਬੋ , 16 ਨਵੰਬਰ ( ਪੱਤਰ ਪ੍ਰੇਰਕ )- ਸੂਬੇ ’ ਚ ਜਵਾਨੀ ਸੰਭਾਲ ਸਾਈਕਲ ਯਾਤਰਾ ਲੈਕੇ ਨਿੱਕਲੇ ਕਾਂਗਰਸ ਦੇ ਸੀਨੀਅਰ ਆਗੂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਕਤ ਯਾਤਰਾ ਦੌਰਾਨ 17 ਨਵੰਬਰ ਨੂੰ ਤਲਵੰਡੀ ਸਾਬੋ ਹਲਕੇ ’ ਚੋਂ ਲੰਘਣ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ । ਉਕਤ ਜਾਣਕਾਰੀ ਕਾਂਗਰਸ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ।

ਅਜੀਤ ਡੈਸਕ 17-11-2026
ਤਲਵੰਡੀ ਸਾਬੋ , 16 ਨਵੰਬਰ ( ਪੱਤਰ ਪ੍ਰੇਰਕ )- ਸੂਬੇ ’ ਚ ਜਵਾਨੀ ਸੰਭਾਲ ਸਾਈਕਲ ਯਾਤਰਾ ਲੈਕੇ ਨਿੱਕਲੇ ਕਾਂਗਰਸ ਦੇ ਸੀਨੀਅਰ ਆਗੂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਕਤ ਯਾਤਰਾ ਦੌਰਾਨ 17 ਨਵੰਬਰ ਨੂੰ ਤਲਵੰਡੀ ਸਾਬੋ ਹਲਕੇ ’ ਚੋਂ ਲੰਘਣ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ । ਉਕਤ ਜਾਣਕਾਰੀ ਕਾਂਗਰਸ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ । ਚਹਿਲ ਨੇ ਦੱਸਿਆ ਕਿ ਯਾਤਰਾ 17 ਨਵੰਬਰ ਨੂੰ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ’ ਚ ਦਾਖ਼ਲ ਹੋ ਕੇ ਅਗਲੇ ਪੜਾਅ ਵੱਲ ਵਧੇਗੀ ਤੇ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ , ਜਿੱਥੇ ਉਹ ਪੰਜਾਬ ਦੀ ਨੌਜਵਾਨੀ ਤੇ ਮਿਹਰ ਭਰਿਆ ਹੱਥ ਰੱਖਣ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਜੋਦੜੀ ਕਰਨਗੇ । ਸੁਖਦੇਵ ਸਿੰਘ ਚਹਿਲ ਨੇ ਕਿਹਾ ਕਿ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਹਲਕਾ ਤਲਵੰਡੀ ਸਾਬੋ ’ ਚ ਪਹੁੰਚਣ ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਅਤੇ ਹਲਕੇ ਦੇ ਵੱਡੀ ਗਿਣਤੀ ਕਾਂਗਰਸੀ ਵਰਕਰ ਉਕਤ ਯਾਤਰਾ ’ ਚ ਸ਼ਾਮਿਲ ਹੋ ਕੇ ਪੰਜਾਬ ਦੀ ਜਵਾਨੀ ਦੇ ਬਚਾਅ ਲਈ ਚਰਨਜੀਤ ਸਿੰਘ ਚੰਨੀ ਵਲੋਂ ਆਰੰਭੇ ਯਤਨਾਂ ਦੀ ਹਮਾਇਤ ਕਰਨਗੇ । ਉਨ੍ਹਾਂ ਦਾਅਵਾ ਕੀਤਾ ਕਿ ਸਾਈਕਲ ਯਾਤਰਾ ਨੂੰ ਹਲਕੇ ਅੰਦਰ ਇਤਿਹਾਸਿਕ ਹੁੰਗਾਰਾ ਦੇਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦਾ ਕੀਤਾ ਸ਼ੁੱਭ ਆਰੰਭ ਪ੍ਰੀਕਸ਼ਿਤ ਮਹਾਰਾਜ ਇਕ ਮਹਾਨ ਸਮਰਾਟ ਸਨ- ਅਸ਼ਵਨੀ ਸ਼ਾਸਤਰੀ ਅਗਲੀ ਖ਼ਬਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦਾ ਰੋਸ ਦਿਉਣ ਮੰਡੀ ’ਚ ਇਕੱਠੇ ਹੋਏ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।