17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਪਹੁੰਚੇ ਬੁੰਗਾ ਮਸਤੂਆਣਾ, ਬਾਬਾ ਕਾਕਾ ਸਿੰਘ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੋ ਲੰਘੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਨ, ਦੇਰ ਸ਼ਾਮ ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੁਆਰਾ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਪੁੱਜੇ ਤੇ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨਾਲ ਮੁਲਾਕਾਤ ਕੀਤੀ। ਬੁੰਗਾ ਮਸਤੂਆਣਾ ਵਿਖੇ ਪੁੱਜਣ ’ਤੇ ਗੁਰਮਤਿ ਵਿਦਿਆਲਾ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਈ ਰਣਜੀਤ ਸਿੰਘ ਦਾ ਸਵਾਗਤ ਕੀਤਾ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਸਨਮਾਨ ਕਰਦੇ ਬਾਬਾ ਕਾਕਾ ਸਿੰਘ। 17-11-2026
ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)- ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੋ ਲੰਘੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਨ, ਦੇਰ ਸ਼ਾਮ ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੁਆਰਾ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਪੁੱਜੇ ਤੇ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨਾਲ ਮੁਲਾਕਾਤ ਕੀਤੀ।ਬੁੰਗਾ ਮਸਤੂਆਣਾ ਵਿਖੇ ਪੁੱਜਣ ’ਤੇ ਗੁਰਮਤਿ ਵਿਦਿਆਲਾ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਈ ਰਣਜੀਤ ਸਿੰਘ ਦਾ ਸਵਾਗਤ ਕੀਤਾ। ਬੁੰਗਾ ਮਸਤੂਆਣਾ ਨਤਮਸਤਕ ਹੋਣ ਉਪਰੰਤ ਭਾਈ ਰਣਜੀਤ ਸਿੰਘ ਨੇ ਬਾਬਾ ਕਾਕਾ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪੰਥਕ ਮਸਲਿਆਂ ਦੇ ਨਾਲ ਨਾਲ ਕਈ ਹੋਰ ਅਹਿਮ ਮੁੱਦਿਆਂ ਤੇ ਵੀਚਾਰਾਂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੰਤ ਮਹਾਰਾਜ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਸਥਾਪਿਤ ਬੁੰਗਾ ਮਸਤੂਆਣਾ ਵਿਖੇ ਗ੍ਰੰਥੀ ਸਿੰਘ ਤੇ ਪ੍ਰਚਾਰਕ ਸਿੰਘ ਤਿਆਰ ਕੀਤੇ ਜਾ ਰਹੇ ਅਤੇ ਉਨ੍ਹਾਂ ਲਈ ਸੁਭਾਗ ਵਾਲੀ ਗੱਲ ਹੈ ਕਿ ਉਹ ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰਿਆਂ ਲਈ ਪੁੱਜੇ ਹਨ। ਉਨ੍ਹਾਂ ਨੇ ਧਰਮ ਪ੍ਰਚਾਰ ਦੇ ਨਾਲ ਨਾਲ ਸਮਾਜ ਸੇਵੀ ਕਾਰਜਾਂ ‘ਚ ਵੀ ਸਮੇਂ ਸਮੇਂ ਪਾਏ ਯੋਗਦਾਨ ਲਈ ਗੁ: ਬੁੰਗਾ ਮਸਤੂਆਣਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਇਸ ਮੌਕੇ ਭਾਈ ਰਣਜੀਤ ਸਿੰਘ ਨੂੰ ਸੰਤ ਬਾਬਾ ਅਤਰ ਸਿੰਘ ਦੀ ਤਸਵੀਰ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਸੰਪਰਦਾਇ ਮਸਤੂਆਣਾ ਮੁਖੀ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਹੋਰ ਪ੍ਰਬੰਧਕਾਂ ਨਾਲ ਸਲਾਹ ਮਸ਼ਵਰੇ ਉਪਰੰਤ ਆਉਣ ਵਾਲੇ ਸਮੇਂ ਚ ਬੁੰਗਾ ਮਸਤੂਆਣਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹੈ ਜਿਸ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ, ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ, ਬਾਬਾ ਮਹਿੰਦਰ ਸਿੰਘ ਤੋਂ ਇਲਾਵਾ ਗੁਰਜੀਤ ਸਿੰਘ ਸੇਖੂ ਤੇ ਹੋਰ ਮੁਹਤਬਰ ਮੌਜੂਦ ਸਨ।
ਪਿਛਲੀ ਖ਼ਬਰ ਬਠਿੰਡਾ ’ਚ ਸਰਹਿੰਦ ਨਹਿਰ ’ਤੇ ਛੱਠ ਪੂਜਾ ਲਈ ਉਮੜਿਆ ਸ਼ਰਧਾਲੂਆਂ ਦਾ ਸੈਲਾਬ ਅਗਲੀ ਖ਼ਬਰ ਹਲਕਾ ਭੁੱਚੋ ਦੀ ਸਿਆਸਤ ਵਿਚ ਮਹਿਲਾ ਪ੍ਰਤੀਨਿਧਤਾ ਦਾ ਮੁੱਦਾ ਭਖਿਆ ਕਾਂਗਰਸ ਦੀ ਟਿਕਟ ਲਈ ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।