16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਮ ਆਦਮੀ ਪਾਰਟੀ ਤੇ ਕਾਂਗਰਸ ਤੋਂ ਲੋਕਾਂ ਦਾ ਮੋਹ ਹੋਇਆ ਭੰਗ

ਅਕਾਲੀ ਦਲ ਦੀ ਸੱਤਾ ਨੂੰ ਮੁੜ ਯਾਦ ਕਰਨ ਲੱਗੇ ਲੋਕ- ਜਸਕਰਨ ਸਿੰਘ ਗਹਿਰੀ ਬੁੱਟਰ ਕੋਟਫੱਤਾ, 16 ਨਵੰਬਰ (ਰਣਜੀਤ ਸਿੰਘ ਬੁੱਟਰ)- ਪਿਛਲੇ 10 ਸਾਲਾਂ ਤੋਂ ਵਾਰੋ ਵਾਰੀ ਪੰਜਾਬ ਦੀ ਸੱਤਾ ਤੇ ਕਾਬਜ਼ ਹੁੰਦੀਆਂ ਆ ਰਹੀਆਂ ਪਾਰਟੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਪੰਜਾਬ ਦੇ ਅਣਖੀ ਲੋਕ ਨਹੀਂ ਚਾਹੁੰਦੇ ਕਿ ਇਹਨਾਂ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ, ਇਸ ਲਈ ਪੰਜਾਬ ਦੇ ਲੋਕਾਂ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੱਤਾ ਦੀ ਯਾਦ ਸਤਾਉਣ ਲੱਗੀ ਹੈ ਤੇ 2027 ’ਚ ਲੋਕ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕੀਤਾ।

ਅਜੀਤ ਡੈਸਕ 17-11-2026
ਅਕਾਲੀ ਦਲ ਦੀ ਸੱਤਾ ਨੂੰ ਮੁੜ ਯਾਦ ਕਰਨ ਲੱਗੇ ਲੋਕ- ਜਸਕਰਨ ਸਿੰਘ ਗਹਿਰੀ ਬੁੱਟਰ ਕੋਟਫੱਤਾ, 16 ਨਵੰਬਰ (ਰਣਜੀਤ ਸਿੰਘ ਬੁੱਟਰ)- ਪਿਛਲੇ 10 ਸਾਲਾਂ ਤੋਂ ਵਾਰੋ ਵਾਰੀ ਪੰਜਾਬ ਦੀ ਸੱਤਾ ਤੇ ਕਾਬਜ਼ ਹੁੰਦੀਆਂ ਆ ਰਹੀਆਂ ਪਾਰਟੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਪੰਜਾਬ ਦੇ ਅਣਖੀ ਲੋਕ ਨਹੀਂ ਚਾਹੁੰਦੇ ਕਿ ਇਹਨਾਂ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ, ਇਸ ਲਈ ਪੰਜਾਬ ਦੇ ਲੋਕਾਂ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੱਤਾ ਦੀ ਯਾਦ ਸਤਾਉਣ ਲੱਗੀ ਹੈ ਤੇ 2027 ’ਚ ਲੋਕ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜਿਸ ਸਮੇਂ ਵੀ ਸਰਕਾਰ ਆਈ ਪੰਜਾਬ ਦਾ ਰੱਜ ਕੇ ਵਿਕਾਸ ਹੋਇਆ ਤੇ ਬਾਦਲ ਸਾਹਿਬ ਨੇ ਸੰਗਤ ਦਰਸ਼ਨ ਰਾਹੀਂ ਕਰੋੜਾਂ ਰੁਪਏ ਦੀ ਗਰਾਂਟ ਇਕ ਪਿੰਡ ਨੂੰ ਦਿੱਤੀ। ਬਠਿੰਡਾ ਦਿਹਾਤੀ ਨੂੰ ਪਿੰਡ ਘੁੱਦਾ ਵਿਖੇ ਸੈਂਟਰਲ ਯੂਨੀਵਰਸਿਟੀ ਤੇ ਜੋਧਪੁਰ ਰੋਮਾਣਾ ਵਿਖੇ ਏਮਜ਼ ਹਸਪਤਾਲ ਬਾਦਲ ਪਰਿਵਾਰ ਦੀ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿਛੜੇ ਵਿਕਾਸ ਨੂੰ ਦੇਖਦਿਆਂ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੁੜ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਾਮਪੁਰਾ ਫੂਲ ਫੇਰੀ ਭਲਕੇ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।