16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਾਮਪੁਰਾ ਫੂਲ ਫੇਰੀ ਭਲਕੇ

ਰਾਮਪੁਰਾ ਫੂਲ, 16 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਭਲਕੇ 18 ਨਵੰਬਰ ਨੂੰ ਰਾਮਪੁਰਾ ਸ਼ਹਿਰ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਗੁਰਪ੍ਰੀਤ ਸਿੰਘ ਕਾਂਗੜ ਅਤੇ ਜੈਸੀ ਕਾਂਗੜ ਦੀ ਤਸਵੀਰ। 17-11-2026
ਰਾਮਪੁਰਾ ਫੂਲ, 16 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਭਲਕੇ 18 ਨਵੰਬਰ ਨੂੰ ਰਾਮਪੁਰਾ ਸ਼ਹਿਰ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦਫ਼ਤਰ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ ਰਾਮਪੁਰਾ ਫੂਲ ਪਹੁੰਚ ਰਹੇ ਚੰਨੀ ਸਵੇਰੇ 6.15 ਵਜੇ ਸੂਏ ਦੇ ਪੁਲ ਕੋਲ ਸਥਿਤ ਰਾਮ ਬਾਗ ਵਿਖੇ ਸ਼ਹਿਰ ਵਾਸੀਆਂ ਨਾਲ ਸਿੱਧਾ ਰੂਬਰੂ ਹੋਣਗੇ ਅਤੇ ਉਨ੍ਹਾਂ ਨਾਲ ਵੱਖ-ਵੱਖ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਅਤੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਹਰਮਨਦੀਪ ਸਿੰਘ ਜੈਸੀ ਕਾਂਗੜ ਦੀ ਅਗਵਾਈ ਹੇਠ ਪੂਰੀ ਕਾਂਗਰਸੀ ਟੀਮ ਵਲੋਂ ਚਰਨਜੀਤ ਸਿੰਘ ਚੰਨੀ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਲੋਕਾਂ ਦੀ ਹਰ ਪੱਖੋਂ ਤ੍ਰਾਹੀ ਤ੍ਰਾਹੀ ਹੋ ਰਹੀ ਹੈ। ਕਾਂਗੜ ਨੇ ਸਾਬਕਾ ਮੁੱਖ ਮੰਤਰੀ ਨਾਲ ਸੰਵਾਦ ਰਚਾਉਣ ਲਈ ਉਕਤ ਸਥਾਨ ’ਤੇ ਸਮੇਂ ਅਨੁਸਾਰ ਸ਼ਹਿਰੀਆਂ ਨੂੰ ਪੁੱਜਣ ਦੀ ਅਪੀਲ ਕੀਤੀ। ਉਧਰ ਸ਼ਹਿਰੀ ਆਗੂਆਂ ਚੇਅਰਮੈਨ ਟੀਨਾ, ਮੁਕੇਸ਼ ਭੱਠੇ ਵਾਲੇ, ਕਮਲ ਕਾਂਤ, ਰਾਕੇਸ਼ ਸਹਾਰਾ, ਅਸ਼ੋਕ ਆੜ੍ਹਤੀਆ, ਇਸ਼ੂ ਮੱਕੜ, ਕਰਮਜੀਤ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਕਿ ਰਾਮਪੁਰਾ ਸ਼ਹਿਰ ਦੇ ਲੋਕ ਚਰਨਜੀਤ ਸਿੰਘ ਚੰਨੀ ਦਾ ਜ਼ੋਰਦਾਰ ਸਵਾਗਤ ਕਰਨਗੇ ਅਤੇ ਉਨ੍ਹਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ।
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਆਮ ਆਦਮੀ ਪਾਰਟੀ ਤੇ ਕਾਂਗਰਸ ਤੋਂ ਲੋਕਾਂ ਦਾ ਮੋਹ ਹੋਇਆ ਭੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।