16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਹਿਰਾਜ ਦੀ ਧਰਤੀ ’ਤੇ ਭਲਕੇ ਨੂੰ ਚੰਨੀ ਕਰਨਗੇ ਲੋਕਾਂ ਨਾਲ ਸਿੱਧਾ ਸੰਵਾਦ, ਜਨ ਸਭਾ ਨੂੰ ਵੀ ਕਰਨਗੇ ਸੰਬੋਧਨ

ਮਹਿਰਾਜ, 16 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਸਿਲਸਿਲੇ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ ਮਹਿਰਾਜ ਦੇ ਮਟਕਾ ਚੌਕ ਵਿਖੇ ਸਵੇਰੇ 9 ਵਜੇ ਪਹੁੰਚਣਗੇ। ਇਸ ਦੌਰਾਨ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 17-11-2026
ਮਹਿਰਾਜ, 16 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਸਿਲਸਿਲੇ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ ਮਹਿਰਾਜ ਦੇ ਮਟਕਾ ਚੌਕ ਵਿਖੇ ਸਵੇਰੇ 9 ਵਜੇ ਪਹੁੰਚਣਗੇ। ਇਸ ਦੌਰਾਨ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜਨਤਕ ਮਹੱਤਵ ਵਾਲੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨਗੇ। ਪਾਰਟੀ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ‘ਚ ਫੈਲੇ ਨਸ਼ਿਆਂ ਦੇ ਪ੍ਰਕੋਪ, ਗੈਂਗਸਟਰ ਵਾਦ, ਅਮਨ ਕਾਨੂੰਨ ਦੀ ਸਮੱਸਿਆ, ਨੌਜਵਾਨਾਂ ‘ਚ ਫੈਲੀ ਬੇਰੁਜ਼ਗਾਰੀ ਜਿਹੇ ਅਹਿਮ ਮੁੱਦਿਆਂ ਨੂੰ ਸੰਬੋਧਿਤ ਹੋਣਗੇ। ਉਨ੍ਹਾਂ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਵੀ ਜਾਣੂੰ ਕਰਵਾਇਆ ਜਾਵੇਗਾ। ਚੰਨੀ ਦੀ ਇਸ ਫੇਰੀ ਦੌਰਾਨ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ। ਮਹਿਰਾਜ ਵਿਖੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਸਥਾਨਕ ਪੱਧਰ ‘ਤੇ ਸਿਆਸੀ ਹਲਚਲ ਵਧਣ ਦੀ ਉਮੀਦ ਹੈ। ਇਸੇ ਦੌਰਾਨ ਸਾਬਕਾ ਵਜ਼ੀਰ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮਹਿਰਾਜ ਵਾਸੀਆਂ ਨਾਲ ਇੱਕ ਮੀਟਿੰਗ ਵੀ ਆਯੋਜਿਤ ਕੀਤੀ ਗਈ, ਜਿਸ ਵਿਚ ਉਨ੍ਹਾਂ ਨਗਰ ਵਾਸੀਆਂ ਦੇ ਸੁਝਾਅ ਲੈ ਕੇ ਪ੍ਰੋਗਰਾਮ ਬਾਰੇ ਹਦਾਇਤਾਂ ਜਾਰੀ ਕੀਤੀਆਂ। ਕਾਂਗੜ ਨੇ ਕਿਹਾ ਕਿ ਸੂਬੇ ਅੰਦਰ ਅਫ਼ਰਾ ਤਫ਼ਰੀ ਦਾ ਮਾਹੌਲ ਹੈ ,ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਜਦਕਿ ਅਕਾਲੀ ਤਾਂ ਆਪਣੀ ਹੋਂਦ ਦੀ ਲੜਾਈ ਵਿਚ ਹੀ ਮਸਰੂਫ਼ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕ ੀਤੀ ਕਿ ਮਹਿਰਾਜ ਵਿਖੇ ਪੁੱਜ ਕੇ ਸਾਬਕਾ ਮੁੱਖ ਮੰਤਰੀ ਦੇ ਵਿਚਾਰ ਸੁਣੇ ਜਾਣ। ਪਾਰਟੀ ਆਗੂ ਕਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਪਿੰਡ ਦੇ ਵਸਨੀਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ।
ਪਿਛਲੀ ਖ਼ਬਰ ਮਾਨਸਾ ’ਚ 3 ਦੁਕਾਨਾਂ ’ਚੋਂ ਸਵਾ ਲੱਖ ਦੀ ਚੋਰੀ, 2 ਦੁਕਾਨਾਂ ਦੇ ਜਿੰਦਰੇ ਤੋੜੇ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਭਲਕੇ ਨੂੰ ਭਾਈਰੂਪਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ ਕਾਂਗੜ ਵਲੋਂ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।