ਸੜਕ ਹਾਦਸਿਆਂ ਵਿਚ 6 ਵਿਅਕਤੀ ਗੰਭੀਰ ਜ਼ਖ਼ਮੀ
ਬਠਿੰਡਾ , 17 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਵੱਖ - ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਕਾਰਨ 6 ਜ਼ਖ਼ਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ । ਸਥਾਨਕ ਮੁਲਤਾਨੀਆਂ ਰੋਡ ’ ਤੇ ਥਾਣਾ ਸਦਰ ਨੇੜੇ ਇਕ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਦੋਂਵਾਂ ਵਾਹਨਾਂ ਦੇ ਡਰਾਈਵਰ ਜ਼ਖਮੀ ਹੋ ਗਏ ।
ਅਜੀਤ ਡੈਸਕ
18-11-2026