18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ ਦੋ ਵਿਅਕਤੀਆਂ ਕੋਲੋਂ 13.50 ਗ੍ਰਾਮ ਹੈਰੋਇਨ ਅਤੇ ਇਕ ਕੋਲੋਂ 10 ਲੀਟਰ ਨਜਾਇਜ਼ ਸ਼ਰਾਬ ਮਿਲੀ

ਬਠਿੰਡਾ , 17 ਨਵੰਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਅਤੇ ਨਜਾਇਜ਼ ਸ਼ਰਾਬ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ - ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਵਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 13.

ਅਜੀਤ ਡੈਸਕ 18-11-2026
ਬਠਿੰਡਾ , 17 ਨਵੰਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਅਤੇ ਨਜਾਇਜ਼ ਸ਼ਰਾਬ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ - ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਵਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 13.50 ਗ੍ਰਾਮ ਹੈਰੋਇਨ ਅਤੇ 10 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਨੇ ਤਿੰਨਾਂ ਮਾਮਲਿਆਂ ਵਿਚ ਸਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਰਘਵੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਕੈਂਟਰ ਰਿੰਗ ਰੋਡ ਨੇੜਿਓਂ ਦਿਨੇਸ਼ ਕੁਮਾਰ ਵਾਸੀ ਬੇਅੰਤ ਨਗਰ , ਬਠਿੰਡਾ ਨੂੰ ਕਾਬੂ ਕੀਤਾ ਗਿਆ । ਤਲਾਸ਼ੀ ਦੌਰਾਨ ਉਸ ਕੋਲੋਂ 6.35 ਗ੍ਰਾਮ ਹੈਰੋਇਨ ਬਰਾਮਦ ਹੋਈ । ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਦੂਜੇ ਮਾਮਲੇ ਵਿਚ ਜਾਂਚ ਅਧਿਕਾਰੀ ਗਗਨਦੀਪ ਸਿੰਘ ਅਨੁਸਾਰ ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਨੇੜਿਓਂ ਦੀਪਕ ਕੁਮਾਰ ਵਾਸੀ ਚੁੱਘੇ ਕਲਾਂ ਨੂੰ 7.15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਇਸ ਸਬੰਧੀ ਥਾਣਾ ਸਦਰ ਵਿਖੇ ਨਸ਼ਾ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਤੀਜੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਵਾਸੀ ਸਵਰਨਜੀਤ ਸਿੰਘ ਨੂੰ 10 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ । ਜਾਂਚ ਅਧਿਕਾਰੀ ਮਨਪ੍ਰੀਤ ਸਿੰਘ ਅਨੁਸਾਰ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ । 41 ਕੁਇੰਟਲ ਭੁੱਕੀ ਬਰਾਮਦਗੀ ਮਾਮਲੇ ’ਚ ਟਰੱਕ ਮਾਲਕ ਬਾਇੱਜ਼ਤ ਬਰੀ ਬਠਿੰਡਾ , 17 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਕਰੀਬ ਸਾਢੇ 13 ਸਾਲ ਪਹਿਲਾਂ 41 ਕੁਇੰਟਲ ਭੁੱਕੀ ਬਰਾਮਦਗੀ ਸਬੰਧੀ ਦਰਜ ਹੋਏ ਮਾਮਲੇ ਦੀ ਸੁਣਵਾਈ ਕਰਦਿਆਂ ਬਠਿੰਡਾ ਸਪੈਸ਼ਲ ਕੋਰਟ ਦੇ ਜੱਜ ਨੇ ਟਰੱਕ ਮਾਲਕ ਨੂੰ ਬਾਇੱਜ਼ਤ ਕਰਨ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਪੁਲਿਸ ਵਲੋਂ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ । ਇਸ ਦੌਰਾਨ ਪੁਲਿਸ ਨੇ ਇਕ ਕੈਂਟਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਕੀਤੀ ਤਾਂ ਪੁਲਿਸ ਨੇ ਉਸ ਵਿਚੋਂ ਕੁਲ 41 ਕੁਇੰਟਲ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ । ਪੁਲਿਸ ਨੇ ਮੌਕੇ ’ ਤੇ ਕੈਂਟਰ ਚਾਲਕ ਅਸ਼ਵਨੀ ਕੁਮਾਰ ਉਰਫ਼ ਰਵੀ ਵਾਸੀ ਮੋਗਾ ਨੂੰ ਹਿਰਾਸਤ ਵਿਚ ਲੈ ਕੇ ਥਾਣਾ ਨੰਦਗੜ੍ਹ ਵਿਚ 27 ਜੁਲਾਈ 2013 ਨੂੰ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ । ਬਾਅਦ ਵਿਚ ਇਸ ਮਾਮਲੇ ਵਿਚ ਪੁਲਿਸ ਨੇ ਟਰੱਕ ਮਾਲਕ ਨਛੱਤਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਅਖਾੜਾ , ਜ਼ਿਲ੍ਹਾ ਲੁਧਿਆਣਾ ਨੂੰ ਵੀ ਨਾਮਜ਼ਦ ਕਰ ਲਿਆ ਸੀ । ਕੁਝ ਸਾਲ ਪਹਿਲਾਂ ਕੈਂਟਰ ਚਾਲਕ ਅਸ਼ਵਨੀ ਕੁਮਾਰ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ ਸਜ਼ਾ ਹੋ ਚੁੱਕੀ ਹੈ । ਅੱਜ ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਵਲੋਂ ਪੇਸ਼ ਕੀਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਪੈਸ਼ਲ ਕੋਰਟ ਦੇ ਜੱਜ ਨੇ ਟਰੱਕ ਮਾਲਕ ਨਛੱਤਰ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ।
ਪਿਛਲੀ ਖ਼ਬਰ ਸ਼ਰੀਕਾਂ ਨੇ ਪਾਇਆ ਵਿਆਹ ਦੇ ਰੰਗ ’ਚ ਭੰਗ ਅਗਲੀ ਖ਼ਬਰ ਲੋਨ ਲੈ ਕੇ ਖੋਲ੍ਹੀ ਟੇਲਰ ਦੀ ਦੁਕਾਨ ਅੱਗ ਦੀ ਭੇਟ ਚੜ੍ਹੀ, ਕਰੀਬ 3 ਲੱਖ ਦਾ ਸਾਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।