18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਰਾਹੁਲ ਦੀ ਪੰਜਾਬੀ ਯੂਨੀਵਰਸਿਟੀ ਦੀ ਕ੍ਰਿਕਟ ਟੀਮ ’ਚ ਚੋਣ

ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦੇ ਬੀ. ਪੀ.

ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦਾ ਰਾਹੁਲ ਸਕਸੈਨਾ। ਅਜੀਤ ਤਸਵੀਰ 19-11-2026
ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦੇ ਬੀ.ਪੀ.ਐੱਡ. ਭਾਗ ਦੂਜਾ ਦੇ ਵਿਦਿਆਰਥੀ ਰਾਹੁਲ ਸਕਸੈਨਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ ‘ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕ੍ਰਿਕਟ ਟੀਮ ਵਿਚ ਜਗ੍ਹਾ ਬਣਾਈ ਹੈ ਅਤੇ ਕਾਲਜ ਦਾ ਮਾਣ ਵਧਾਇਆ ਹੈ। ਉਸ ਦੀ ਚੋਣ ਆਲ ਇੰਡੀਆ ਅੰਤਰ-ਵਰਸਿਟੀ ਨਾਰਥ ਜ਼ੋਨ ਕ੍ਰਿਕਟ ਮੁਕਾਬਲਿਆਂ ਲਈ ਹੋਈ ਹੈ। ਇਹ ਮੁਕਾਬਲੇ ਯੂਨੀਵਰਸਿਟੀ ਆਫ਼ ਲਖਨਊ (ਉੱਤਰ ਪ੍ਰਦੇਸ਼) ਵਿਖੇ ਕਰਵਾਏ ਜਾ ਰਹੇ ਹਨ। ਰਾਹੁਲ ਦੀ ਇਸ ਪ੍ਰਾਪਤੀ ਮਗਰੋਂ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕਾਲਜ ਦੇ ਡੀਨ ਆਰ.ਸੀ. ਸ਼ਰਮਾ ਅਤੇ ਸਟਾਫ਼ ਮੈਂਬਰ ਗਿਰੀਸ਼ ਸ਼ਰਮਾ, ਰਾਜਵਿੰਦਰ ਸਿੰਘ, ਜਗਦੀਪ ਸਿੰਘ, ਅਜੈ ਕੁਮਾਰ ਅਤੇ ਰਮਨਦੀਪ ਕੌਰ ਨੇ ਉਸ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮੱਲਾਂ ਮਾਰਨ ਦੀ ਕਾਮਨਾ ਕੀਤੀ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ਼ ਗੋਇਲ ਅਤੇ ਮੈਂਬਰ ਕੇ.ਪੀ.ਐੱਸ. ਬਰਾੜ (ਸੇਵਾਮੁਕਤ ਜੁਆਇੰਟ ਕਮਿਸ਼ਨਰ, ਇਨਕਮ ਟੈਕਸ ਤੇ ਅੰਤਰ-ਰਾਸ਼ਟਰੀ ਐਥਲੀਟ) ਨੇ ਵੀ ਰਾਹੁਲ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਐਲਾਨ ਕੀਤਾ ਕਿ ਕਾਲਜ ਦੇ ਸਾਲਾਨਾ ਸਮਾਗਮ ਦੌਰਾਨ ਰਾਹੁਲ ਸਕਸੈਨਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਬੰਦ ਪਈ ਖਰੀਦ ਚਾਲੂ ਕਰਵਾਈ ਅਗਲੀ ਖ਼ਬਰ 26 ਨੂੰ ਸੰਵਿਧਾਨ ਬਚਾਓ ਦਿਵਸ ਮਨਾਉਣ ਦਾ ਸੱਦਾ ਦਿੱਲੀ ਸੰਸਦ ਘਿਰਾਓ ਲਈ ਬਠਿੰਡਾ ਵਿਖੇ ਕਨਵੈਨਸ਼ਨ 1 ਤੇ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।