20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਮੌਕੇ ਮੌੜ ਮੰਡੀ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਸ਼ੋਭਾ ਯਾਤਰਾ ਦਾ ਸ਼ੁੱਭ ਆਰੰਭ

ਮੌੜ ਮੰਡੀ, 19 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਦੇ ਪਾਵਨ ਮੌਕੇ ‘ਤੇ ਮੌੜ ਮੰਡੀ ਵਿਖੇ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਮ ਪ੍ਰੇਮੀਆਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਮੌੜ ਦੇ ਸ਼੍ਰੋਮਣੀ ਅਕਾਲੀ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿੰਦੇ ਹੋਏ ਜਨਮੇਜਾ ਸਿੰਘ ਸੇਖੋਂ। 20-11-2026
ਮੌੜ ਮੰਡੀ, 19 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਦੇ ਪਾਵਨ ਮੌਕੇ ‘ਤੇ ਮੌੜ ਮੰਡੀ ਵਿਖੇ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਮ ਪ੍ਰੇਮੀਆਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਮੌੜ ਦੇ ਸ਼੍ਰੋਮਣੀ ਅਕਾਲੀ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਾਮਲ ਹੋ ਕੇ ਬਾਬਾ ਸ਼ਿਆਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਸ਼ਿਆਮ ਜੀ ਦੇ ਪਵਿੱਤਰ ਨਿਸ਼ਾਨ ਚੁੱਕ ਕੇ ਸ਼ਰਧਾ ਭਾਵਨਾ ਨਾਲ ਸ਼ਾਮਿਲ ਹੋਏ। ਸ਼ੋਭਾ ਯਾਤਰਾ ਮੰਡੀ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਰੀ, ਜਿੱਥੇ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਨਾਲ ਇਸ ਦਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਜੀ ਦੇ ਮੰਦਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ, ਜਿਸ ਨਾਲ ਮੰਦਰ ਦੀ ਸੁੰਦਰਤਾ ਦੇਖਣਯੋਗ ਸੀ। ਸ਼ੋਭਾ ਯਾਤਰਾ ਸ੍ਰੀ ਸ਼ਿਆਮ ਮੰਦਰ ਚੋਂ 10 ਵਜੇ ਦੇ ਕਰੀਬ ਰਵਾਨਾ ਹੋਈ ਜੋ ਮੰਡੀ ਦੇ ਬਾਜ਼ਾਰਾਂ ਤੇ ਗਲੀਆਂ ਵਿਚ ਦੀ ਹੁੰਦੀ ਹੋਈ 3 ਵਜੇ ਦੇ ਕਰੀਬ ਮੰਦਰ ਵਿਚ ਜਾ ਕੇ ਸਮਾਪਤ ਹੋਈ ਇਸ ਸੋਭਾ ਯਾਤਰਾ ‘ਚ ਮੰਡਲ ਪ੍ਰਧਾਨ ਅਸ਼ੋਕ ਕੁਮਾਰ ਉੱਬੇ ਵਾਲੇ, ਕ੍ਰਿਸ਼ਨ ਤਾਇਲ, ਰਵੀ ਕੁਮਾਰ ਉਭਾ, ਕੰਤੇਸ਼ ਸਿੰਗਲਾ, ਮਾਸਟਰ ਸੁਨੀਲ ਕੁਮਾਰ, ਅਸ਼ੋਕ ਕੁਮਾਰ ਸਾਬਕਾ ਐਸ.ਡੀ.ਉ., ਚੇਅਰਮੈਨ ਅਜੇ ਕੁਮਾਰ ਭੋਲਾ, ਵਿਜੇ ਕੁਮਾਰ ਸੰਦੋਹਾ ਸਾਬਕਾ ਪ੍ਰਧਾਨ, ਦੀਪਕ ਮਿੱਤਲ ਸਾਬਕਾ ਕੌਂਸਲਰ, ਗੁਰਜੀਤਪਾਲ ਸਿੰਘ ਗਿੰਨੀ ਕੌਂਸਲਰ, ਦੇਵ ਰਾਜ ਬੁਮਰਾ, ਦੀਪਕ ਵਰਮਾ, ਅਸ਼ੋਕ ਕੁਮਾਰ ਪ੍ਰਿੰਸ, ਉਮੇਸ਼ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਨੇ ਲਾਰਿਆਂ ਤੇ ਫੋਕੇ ਦਾਅਵਿਆਂ ਨਾਲ ਹੀ ਸਰਕਾਰ ਦਾ ਕਾਰਜਕਾਲ ਪੂਰਾ ਕਰ ਦੇਣਾ ਹੈ- ਗੁਰਬਾਜ਼ ਸਿੰਘ ਸਿੱਧੂ ਅਗਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।