ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਜਾਪਾਨ ਦਾ ਵਿੱਦਿਅਕ ਦੌਰਾ
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸੇਂਟ ਜ਼ੇਵੀਅਰ ਸਕੂਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਤਕਨਾਲੋਜੀ ਅਤੇ ਵੱਖ-ਵੱਖ ਸੱਭਿਆਚਾਰਾਂ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਜਾਪਾਨ ਦਾ ਛੇ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 18 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
20-11-2026