19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਲਕਾ ਮੌੜ ਦੀ ਕਾਂਗਰਸ ਸਿਆਸਤ ’ਚ ਵੱਡੀ ਹਲਚਲ, ਕਰਨ ਵੜਿੰਗ ਦੇ ਗ੍ਰਹਿ ਪ੍ਰਵੇਸ਼ ਨੇ ਛੇੜੀ ਨਵੀਂ ਚਰਚਾ

ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੀ ਸਿਆਸਤ ’ਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਕਾਂਗਰਸ ਪਾਰਟੀ ਦੇ ਹਲਕਾ ਮੌੜ ਤੋਂ ਸਰਗਰਮ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਕਰਨ ਵੜਿੰਗ ਵਲੋਂ ਆਪਣੇ ਗ੍ਰਹਿ ਨਿਵਾਸ ਪਿੰਡ ਰਾਮਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਹਲਕੇ ਦੀ ਸੰਗਤ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਲਗਵਾਈ।

ਕਰਨ ਵੜਿੰਗ ਦੇ ਗ੍ਰਹਿ ਪ੍ਰਵੇਸ਼ ਸਮੇਂ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕਰਨ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਰਨ ਵੜਿੰਗ ਅਤੇ ਹੋਰ ਆਗੂ । ਅਜੀਤ ਤਸਵੀਰ 20-11-2026
ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੀ ਸਿਆਸਤ ’ਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਕਾਂਗਰਸ ਪਾਰਟੀ ਦੇ ਹਲਕਾ ਮੌੜ ਤੋਂ ਸਰਗਰਮ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਕਰਨ ਵੜਿੰਗ ਵਲੋਂ ਆਪਣੇ ਗ੍ਰਹਿ ਨਿਵਾਸ ਪਿੰਡ ਰਾਮਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਹਲਕੇ ਦੀ ਸੰਗਤ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਧਾਰਮਿਕ ਸਮਾਗਮ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਰਨ ਵੜਿੰਗ ਦੇ ਗ੍ਰਹਿ ਨਿਵਾਸ ਵਿਖੇ ਉਨ੍ਹਾਂ ਦੀ ਆਮਦ ਨੂੰ ਸਿਆਸੀ ਹਲਕਿਆਂ ’ ਚ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਇਸ ਮੌਕੇ ਚੰਨੀ ਵਲੋਂ ਕਰਨ ਵੜਿੰਗ ਨੂੰ ਦਿੱਤੇ ਹੌਸਲੇ ਅਤੇ ਸਹਿਯੋਗ ਨੇ ਹਲਕਾ ਮੌੜ ਦੀ ਕਾਂਗਰਸੀ ਸਿਆਸਤ ਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੌਕੇ ਕਰਨ ਵੜਿੰਗ ਨੇ ਸਮਾਗਮ ’ਚ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਵਾਲੇ ਚਾਰੇ ਉਮੀਦਵਾਰਾਂ ਅਤੇ ਦੋਵੇਂ ਬਲਾਕ ਪ੍ਰਧਾਨ ਸੁਖਦੀਪ ਸਿੰਘ ਰਾਮ ਨਗਰ ਬਲਾਕ ਮੌੜ ਦੇ ਪ੍ਰਧਾਨ ਅਤੇ ਸੁਰਜੀਤ ਸਿੰਘ ਪਿੱਥੋ ਬਲਾਕ ਰਾਮਪੁਰਾ ਦੇ ਪ੍ਰਧਾਨ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਹਲਕੇ ਦੇ ਮੌਜੂਦਾ ਅਤੇ ਸਾਬਕਾ ਪੰਚ-ਸਰਪੰਚ, ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰਾਂ, ਸੀਨੀਅਰ ਕਾਂਗਰਸੀ ਆਗੂਆਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਜ਼ਾਰਾਂ ਦੀ ਗਿਣਤੀ ਚ ਪਹੁੰਚ ਕੇ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ, ਉਸ ਲਈ ਉਹ ਸਾਰਿਆਂ ਦੇ ਦਿਲੋਂ ਰਿਣੀ ਹਨ। ਇਸ ਮੌਕੇ ਬਲਾਕ ਮੌੜ ਦੇ ਪ੍ਰਧਾਨ ਸੁਖਦੀਪ ਸਿੰਘ ਰਾਮਨਗਰ,ਬਲਾਕ ਰਾਮਪੁਰਾ ਦੇ ਪ੍ਰਧਾਨ ਸੁਰਜੀਤ ਸਿੰਘ ਪਿੱਥੋ, ਸਾਬਕਾ ਬਲਾਕ ਪ੍ਰਧਾਨ ਹਰਲਾਲ ਸਿੰਘ ਬੁਰਜਮਾਨਸ਼ਾਹੀਆ, ਲਖਵੀਰ ਸਿੰਘ ਨਾਜੀ ਮੌੜ, ਸ਼ਮੀ ਜੈਲਦਾਰ ਮੌੜ, ਜਗਮੀਤ ਸਿੰਘ ਘੜੈਲੀ, ਗੁਰਪ੍ਰੀਤ ਸਿੰਘ ਕੁੱਬੇ , ਹਰਪ੍ਰੀਤ ਸਿੰਘ ਬੁਰਜ , ਨਿੱਕਾ ਸਿੰਘ ਘੁੰਮਣ ਸਾਬਕਾ ਸਰਪੰਚ , ਦਰਸ਼ਨ ਸਿੰਘ ਮੰਡੀ ਕਲਾਂ, ਬਿੰਦਰ ਸਿੰਘ ਦੌਲਤਪੁਰਾ, ਬਿੱਟੂ ਸਿੰਘ ਐਡਵੋਕੇਟ ਝੰਡੂਕੇ, ਅਵਤਾਰ ਸਿੰਘ ਮਾਨ ਨੰਦਗੜ੍ਹ ਕੋਟੜਾ, ਬੂਟਾ ਸਿੰਘ ਢੱਡੇ ਸਟੇਜ ਸੈਕਟਰੀ, ਪ੍ਰਿਤਪਾਲ ਰਾਮਪੁਰਾਅ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਹਾਰਾ ਐਜੂਕੇਸ਼ਨ ਐਂਡ ਰੀਹੈਬਿਲੀਟੇਸ਼ਨ ਸੋਸਾਇਟੀ ਨੇ ਕੌਮੀ ਕਾਨਫ਼ਰੰਸ ਸਹਾਰਾ ਐਜੂਕੇਸ਼ਨ ਐਂਡ ਰੀਹੈਬਿਲੀਟੇਸ਼ਨ ਸੋਸਾਇਟੀ ਨੇ ਕੌਮ... ਅਗਲੀ ਖ਼ਬਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।