19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਗਤ ਨਾਮਦੇਵ ਘੁਮਾਣ ਯਾਤਰਾ ਹਜ਼ੂਰ ਸਾਹਿਬ ਤੋਂ ਪੰਜਾਬ ’ਚ ਪਹੁੰਚੀ

ਬਠਿੰਡਾ, 19 ਨਵੰਬਰ (ਅਵਤਾਰ ਸਿੰਘ ਕੈਂਥ)-ਮਹਾਰਾਸ਼ਟਰ ਦੇ ਹਜ਼ੂਰ ਸਾਹਿਬ ਨਾਂਦੇੜ ਤੋਂ ਸਾਈ ਫਾਊਂਡੇਸ਼ਨ ਦੀ 12ਵੀਂ ‘ਭਗਤ ਨਾਮਦੇਵ ਘੁਮਾਣ ਯਾਤਰਾ’ ਨੂੰ ਛਤਰਪਤੀ ਸੰਭਾਜੀ ਨਗਰ ਰਾਹੀਂ ਪੰਜਾਬ ਲਈ ਰਵਾਨਾ ਹੋਈ। ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਉਤਸ਼ਾਹਪੂਰਨ ਮਾਹੌਲ ਵਿਚ ਯਾਤਰਾ ਦਾ ਸ਼ੁੱਭ ਆਰੰਭ ਕੀਤਾ ਗਿਆ ਸੀ।

ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਅਵਤਾਰ ਸਿੰਘ ਕੈਂਥ)-ਮਹਾਰਾਸ਼ਟਰ ਦੇ ਹਜ਼ੂਰ ਸਾਹਿਬ ਨਾਂਦੇੜ ਤੋਂ ਸਾਈ ਫਾਊਂਡੇਸ਼ਨ ਦੀ 12ਵੀਂ ‘ਭਗਤ ਨਾਮਦੇਵ ਘੁਮਾਣ ਯਾਤਰਾ’ ਨੂੰ ਛਤਰਪਤੀ ਸੰਭਾਜੀ ਨਗਰ ਰਾਹੀਂ ਪੰਜਾਬ ਲਈ ਰਵਾਨਾ ਹੋਈ। ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਉਤਸ਼ਾਹਪੂਰਨ ਮਾਹੌਲ ਵਿਚ ਯਾਤਰਾ ਦਾ ਸ਼ੁੱਭ ਆਰੰਭ ਕੀਤਾ ਗਿਆ ਸੀ। ਯਾਤਰੀਆਂ ਦਾ ਜੱਥਾ ਬਠਿੰਡਾ ਵਿਖੇ ਪਹੁੰਚਣ ’ਤੇ ਸ਼ਰਧਾਲੂਆਂ ਦਾ ਬਠਿੰਡਾ ਸੰਗਤ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਯਾਤਰਾ ਦੇ 140 ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਸੀਨੀਅਰ ਪੱਤਰਕਾਰ ਅਤੇ ਨਾਨਕ ਸਾਈ ਫਾਊਂਡੇਸ਼ਨ ਦੇ ਮੁਖੀ ਪੰਧਰੀਨਾਥ ਬੋਕਾਰੇ ਦੀ ਅਗਵਾਈ ਹੇਠ ਯਾਤਰਾ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਬਠਿੰਡਾ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯਾਤਰਾ ਰਾਹੀਂ ਸ਼ਰਧਾਲੂਆਂ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ‘ਘੁਮਾਣ ਯਾਤਰਾ’ ਕੇਵਲ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਮਹਾਰਾਸ਼ਟਰ ਅਤੇ ਪੰਜਾਬ ਦੇ ਇਤਿਹਾਸਕ, ਸੱਭਿਆਚਾਰਕ ਅਤੇ ਅਧਿਆਤਮਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਵਾਲਾ ਮਹੱਤਵਪੂਰਨ ਉਪਰਾਲਾ ਹੈ। ਸੰਤ ਨਾਮਦੇਵ ਮਹਾਰਾਜ ਜੀ ਦੇ ਵਿਚਾਰਾਂ ਦਾ ਪ੍ਰਚਾਰ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਵੱਖ-ਵੱਖ ਸੱਭਿਆਚਾਰਾਂ ਦੀ ਜਾਣਕਾਰੀ ਪ੍ਰਦਾਨ ਕਰਨ ਵਿਚ ਇਹ ਯਾਤਰਾ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਘੁਮਾਣ ਯਾਤਰਾ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਠਿੰਡਾ ਅਤੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਦਰਸ਼ਨ ਕੀਤੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪ੍ਰਧਾਨ ਮੰਤਰੀ ਨੂੰ ਅੱਜ ਦਿੱਤਾ ਜਾਵੇਗਾ ਮੰਗ-ਪੱਤਰ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੁਖਦੇਵ ਚਹਿਲ ਤੇ ਰੁਪਿੰਦਰ ਬਿੰਦਰਾ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।