ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬਣੇ ਜਥੇਦਾਰ ਮੋਹਨ ਸਿੰਘ ਬੰਗੀ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
ਤਲਵੰਡੀ ਸਾਬੋ 20 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਅੱਜ ਪ੍ਰਧਾਨ ਅਤੇ ਅੰਤ੍ਰਿਗ ਕਮੇਟੀ ਦੀ ਹੋਈ ਚੋਣ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਚੁਣੇ ਗਏ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਸ਼ੁਕਰਾਨੇ ਵਜੋਂ ਸ਼ਾਮ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖਤ ਸਾਹਿਬ ਪੁੱਜਣ ਤੇ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੁਲਾਜ਼ਮਾਂ ਅਤੇ ਅਕਾਲੀ ਵਰਕਰਾਂ ਨੇ ਜਥੇਦਾਰ ਮੋਹਨ ਸਿੰਘ ਬੰਗੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।
ਜਥੇਦਾਰ ਬੰਗੀ ਦਾ ਸਨਮਾਨ ਕਰਦੇ ਜਥੇਦਾਰ ਬਾਬਾ ਟੇਕ ਸਿੰਘ,ਤਖ਼ਤ ਸਾਹਿਬ ਨਤਮਸਤਕ ਹੋ ਕੇ ਪਰਤਦੇ ਜਥੇਦਾਰ ਬੰਗੀ ਅਤੇ ਹੋਰ ਸ਼ਖ਼ਸੀਅਤਾਂ।
21-11-2026