20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਆਕਸਫੋਰਡ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਬਾਲ ਦਿਵਸ

ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੳਮਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾਭਾਈਕਾ’ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗਨਾਲ ਮਨਾਇਆ ਜਾਂਦਾ ਹੈ। ਇਸ ਤਰ੍ਹਾਂ ਇਸ ਸੰਸਥਾ ਵਿਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ।

ਦਾ ਆਕਸਫੋਰਡ ਸਕੂਲ ਭਗਤਾ ਭਾਈਕਾ ਵਿਖੇ ਸਮਾਗਮ ਦੌਰਾਨ ਬੱਚੇ। ਤਸਵੀਰ: ਸੁਖਪਾਲ ਸਿੰਘ ਸੋਨੀ 21-11-2026
ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੳਮਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾਭਾਈਕਾ’ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗਨਾਲ ਮਨਾਇਆ ਜਾਂਦਾ ਹੈ। ਇਸ ਤਰ੍ਹਾਂ ਇਸ ਸੰਸਥਾ ਵਿਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਹੋਰਵੀ ਅਨੇਕਾਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਭੰਗੜਾ, ਗਿੱਧਾ, ਡਾਂਸ, ਯੋਗਾ ਅਤੇ ਪੀ.ਟੀ ਸ਼ਾਮਲਸਨ। ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਰੇਮੋਨੀਅਲ ਲੰਚ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਫਨ ਗੇਮਜ਼, ਸਪੋਰਟਸ ਗੇਮਜ਼ ਦਾ ਖੂਬ ਆਨੰਦ ਮਾਣਿਆ। ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂਕਾਰਟੂਨ ਮੂਵੀ ਦਾ ਬਹੁਤ ਆਨੰਦ ਮਾਣਿਆ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੋਟੇ-ਛੋਟੇ ਗਿਫ਼ਟ ਦੇ ਕੇਇਸ ਦਿਨ ਨੂੰ ਯਾਦਗਰੀ ਦਿਵਸ ਬਣਾਇਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿੱਚਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਸ੍ਰੀ ਨਹਿਰੂ ਜੀ ਦੀਆਂ ਦੇਸ਼ ਲਈਯੋਜਨਾਵਾਂ ਅਤੇ ਦੇਸ਼ ਨੂੰ ਦੇਣ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਦੇਸ਼ ਨੂੰ ਪਿਆਰ ਕਰਨ ਅਤੇ ਆਪਾ ਵਾਰਨ ਦਾਸੰਦੇਸ਼ ਵੀ ਦਿੱਤਾ। ਸ਼੍ਰੀ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਉੱਚਾ-ਸੁੱਚਾ ਅਤੇ ਮਿਹਨਤੀ ਜੀਵਨਬਤੀਤ ਕਰਨ ਦੀ ਪੇ੍ਰਰਨਾ ਦਿੱਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਬਾਲ ਦਿਵਸ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਐਚ.ਐਮ.ਈ.ਐਲ. ਦੀ ਵਜ਼ੀਫ਼ਾ ਯੋਜਨਾ ਨਾਲ ਗ੍ਰਾਮੀਣ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਨਵੀਂ ਉਡਾਣ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਏ.ਆਈ. ਟੂਲਜ਼ ਅਤੇ ਉੱਭਰਦੀਆਂ ਤਕਨੀਕਾਂ ਸਬੰਧੀ ਤਿੰਨ ਰੋਜ਼ਾ ਵਰਕਸ਼ਾਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।