22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਠੰਢ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ-ਡੀ.ਸੀ.

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ।

ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਇਸ ਮੌਕੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿਚ ਪੈਣ ਵਾਲੀ ਧੁੰਦ ਦੇ ਮੱਦੇਨਜ਼ਰ ਆਵਾਰਾ ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣਾ ਲਾਜ਼ਮੀ ਬਣਾਉਣ ਤਾਂ ਜੋ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਅਣਹੋਣੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ-ਮਹਾਂਦੀਪ ਦੇ ਖੇਤਰ ਵਿਚ ਉੱਤਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦੇ ਨਾਲ ਬਹੁਤ ਘੱਟ ਤਾਪਮਾਨ ਦੀ ਮੌਜੂਦਗੀ ਤੇ ਠੰਡ ਦੇ ਮਾੜੇ ਪ੍ਰਭਾਵ ਦੇ ਕਾਰਨ ਬਹੁਤ ਜ਼ਿਆਦਾ ਸੀਤ ਲਹਿਰਾਂ ਦਾ ਖੇਤੀਬਾੜੀ, ਸਿਹਤ, ਪਸ਼ੂਆਂ ਦੀ ਖੁਰਾਕ, ਵਾਤਾਵਰਣ ’ਤੇ ਮਹੱਤਵਪੂਰਨ ਪ੍ਰਭਾਵ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਠੰਡ ਤੇ ਸ਼ੀਤ ਲਹਿਰ ਨਾਲ ਸਮਾਜਿਕ-ਆਰਥਿਕਤਾ ਅਤੇ ਹੋਰ ਸਬੰਧਤ ਸੈਕਟਰ ਇਸ ਨਾਲ ਸਬਜ਼ੀ ਵਿਕਰੇਤਾਵਾਂ ਸਮੇਤ ਸੇਵਾ ਖੇਤਰ ਖਾਸ ਤੌਰ ’ਤੇ ਗਰੀਬ ਲੋਕ ਪ੍ਰਭਾਵਿਤ ਹੋ ਸਕਦੇ ਹਨ। ਰਿਕਸ਼ਾ ਚਾਲਕ, ਡੇਲੀ ਵੇਜ ਵਰਕਰ ਅਤੇ ਰੋਡ ਸਾਈਡ ਕਿਓਸਕ ਓਪਰੇਟਰ, ਕੋਲਡ ਵੇਵ ਰਿਸਕ ਰਿਡਕਸ਼ਨ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਐਨਸੀਐਮਏ ਨੇ ਸੀਤ ਲਹਿਰ ਤੇ ਠੰਡ ਦੀ ਰੋਕਥਾਮ ਅਤੇ ਪ੍ਰਬੰਧਨ ਕਾਰਜ ਯੋਜਨਾ ਦੀ ਤਿਆਰੀ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਿਨ੍ਹਾਂ ਦੀ ਪਾਲਣਾ ਕਰਨਾ ਸਾਡੇ ਸਭ ਲਈ ਅਹਿਮ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਨੌਜਵਾਨ ਲੜਕੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੂਬਾ ਪੱਧਰੀ ਬੈਡਮਿੰਟਨ ਦੇ ਵੱਖ-ਵੱਖ ਉਮਰ ਵਰਗਾਂ ਵਿਚ ਝੰਡੂਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਜਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।