22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਮਲੂਕਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਮਲੂਕਾ ਵਲੋਂ ਨਿੱਘਾ ਸਵਾਗਤ

ਭਗਤਾ ਭਾਈਕਾ , 21 ਨਵੰਬਰ ( ਸੁਖਪਾਲ ਸਿੰਘ ਸੋਨੀ )- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨਗਰ ਮਲੂਕਾ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ 15 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ - ਸਤਿਕਾਰ ਦੇਣ ਦਾ ਭਰੋਸਾ ਦਿੱਤਾ ।

ਅਜੀਤ ਡੈਸਕ 22-11-2026
ਭਗਤਾ ਭਾਈਕਾ , 21 ਨਵੰਬਰ ( ਸੁਖਪਾਲ ਸਿੰਘ ਸੋਨੀ )- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨਗਰ ਮਲੂਕਾ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ 15 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ - ਸਤਿਕਾਰ ਦੇਣ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ । ਲੋਕ ਹੁਣ ਪੰਜਾਬ ਦੇ ਮੁੱਦਿਆਂ , ਕਿਸਾਨਾਂ , ਨੌਜਵਾਨਾਂ , ਵਪਾਰੀਆਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਿਹਾ ਹੈ । ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ - ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਹਾਜ਼ਰ ਸਨ । ਪੈਸਿਆਂ ਦੇ ਲੈਣ-ਦੇਣ ਮਾਮਲੇ ’ਚ ਮਾਰਕੀਟ ’ਚ ਚਲਾਏ ਹਵਾਈ ਫਾਇਰ, ਦੋ ਖ਼ਿਲਾਫ਼ ਮੁਕੱਦਮਾ ਦਰਜ ਬਠਿੰਡਾ , 21 ਨਵੰਬਰ ( ਪੱਤਰ ਪ੍ਰੇਰਕ )- ਥਾਣਾ ਕੈਂਟ ਅਧੀਨ ਪੈਂਦੀ ਇਕ ਮਾਰਕੀਟ ‘ ਚ ਦੋ ਧੀਰਾ ਵਿਚਕਾਰ ਹੋਈ ਲੜਾਈ ਦੌਰਾਨ ਹਵਾਈ ਫਾਇਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਵਲੋਂ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ ਤੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਥਾਣਾ ਕੈਂਟ ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਗ੍ਰੀਨ ਸਿਟੀ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਦੱਸਿਆ ਕਿ ਉਹ 18 ਨਵੰਬਰ ਦੀ ਰਾਤ ਨੂੰ ਮਾਰਕੀਟ ‘ ਚ ਸੀ । ਇਸ ਦੌਰਾਨ ਸੰਜੀਵ ਮਿੱਤਲ ਅਤੇ ਮੰਨੂ ਨਾਮ ਦੇ ਦੋ ਵਿਅਕਤੀਆਂ ਨੇ ਜਿੱਥੇ ਉਸ ਦੀ ਕੁੱਟਮਾਰ ਕੀਤੀ ਉੱਥੇ ਹੀ ਮੰਨੂ ਨੇ ਆਪਣੇ ਪਿਸਟਲ ਰਾਹੀ 4/5 ਹਵਾਈ ਫਾਇਰ ਕੀਤੇ ਗਏ ਹਨ । ਵਜਾ ਪੁਰਾਣਾ ਝਗੜਾ ਹੈ । ਇਸ ਮਾਮਲੇ ਸਬੰਧੀ ਡੀਐਸਪੀ ਸਿਟੀ -2 ਅਰੁਣ ਮੁੰਡਨ ਨੇ ਦੱਸਿਆ ਕਿ ਦੋ ਧੀਰਾ ਵਿਚਕਾਰ ਪੈਸਿਆਂ ਦੇ ਲੈਣ - ਦੇਣ ਨੂੰ ਲੈ ਕੇ ਇਕ ਵਿਅਕਤੀ ਵਲੋਂ ਚਾਰ ਹਵਾਈ ਫਾਇਰ ਕੀਤੇ ਗਏ ਸਨ । ਉਨ੍ਹਾਂ ਵਲੋਂ ਮਾਮਲੇ ਦੀ ਪੜਤਾਲ ਕਰਨ ਤੋ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ ।
ਪਿਛਲੀ ਖ਼ਬਰ ਕੁਲਦੀਪ ਮਾਣਕ ਦੀ ਯਾਦ ਵਿਚ ਕੋਠਾ ਗੁਰੂ ਤੋਂ ਜਲਾਲ ਤੱਕ ਮੈਰਾਥਨ ਦੌੜ ਚੇਅਰਮੈਨ ਜਤਿੰਦਰ ਭੱਲਾ, ਬੱਬਲਾ ਮਲੂਕਾ ਵਲੋਂ ਵਿਸ਼ੇਸ਼... ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਨੌਜਵਾਨ ਲੜਕੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।