22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਬਠਿੰਡਾ ਡੀ.ਸੀ. ਦਫ਼ਤਰ ਅੱਗੇ ਹੋਵੇਗੀ ਵਿਸ਼ਾਲ ਕਿਸਾਨ ਕਾਨਫ਼ਰੰਸ

ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਲੋਂ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਕਿਸਾਨ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕਾਨਫ਼ਰੰਸ ਵਿਚ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਲੋਂ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਕਿਸਾਨ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕਾਨਫ਼ਰੰਸ ਵਿਚ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵਲੋਂ ਇਸ ਕਾਨਫ਼ਰੰਸ ਰਾਹੀਂ ਕਿਸਾਨੀ ਅਤੇ ਮਜ਼ਦੂਰ ਵਰਗ ਨਾਲ ਸਬੰਧਿਤ ਭਖਦੇ ਮੁੱਦਿਆਂ ਨੂੰ ਉਭਾਰਨ ਦੇ ਨਾਲ-ਨਾਲ ਸਰਕਾਰ ਦੀਆਂ ਨੀਤੀਆਂ ਪ੍ਰਤੀ ਆਪਣਾ ਰੋਸ ਵੀ ਪ੍ਰਗਟਾਇਆ ਜਾਵੇਗਾ। ਇਸ ਸਬੰਧੀ ਟੀਚਰ ਭਵਨ ਬਠਿੰਡਾ ਵਿਖੇ ਹੋਈ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕੋਟਭਾਰਾ ਦੀ ਅਗਵਾਈ ਹੇਠ ਕਿਸਾਨੀ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 26 ਨਵੰਬਰ ਦਾ ਦਿਨ ਕਿਸਾਨ ਸੰਘਰਸ਼ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ੁਰੂ ਹੋਏ ਇਤਿਹਾਸਕ ਕਿਸਾਨ ਅੰਦੋਲਨ ਨੂੰ ਛੇ ਸਾਲ ਪੂਰੇ ਹੋ ਰਹੇ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਇਸ ਦਿਨ ਨੂੰ ਸੰਘਰਸ਼ੀ ਚੇਤਨਾ ਅਤੇ ਕਿਸਾਨੀ ਮੰਗਾਂ ਦੀ ਆਵਾਜ਼ ਬੁਲੰਦ ਕਰਨ ਵਜੋਂ ਮਨਾਇਆ ਜਾਵੇਗਾ। ਮੀਟਿੰਗ ਵਿਚ ਕਿਸਾਨ ਆਗੂਆਂ ਨੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਗੰਨੇ ਦਾ ਭਾਅ ਵਧਾ ਕੇ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਵਿਚ ਜਸਵੀਰ ਸਿੰਘ, ਬੇਅੰਤ ਸਿੰਘ, ਗਗਨਦੀਪ ਸਿੰਘ, ਰਾਮ ਸਿੰਘ, ਬਲਕਰਨ ਸਿੰਘ, ਗੁਰਤੇਜ ਸਿੰਘ, ਸਤਪਾਲ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਰਾਜਵੀਰ ਸਿੰਘ, ਜਗਸੀਰ ਸਿੰਘ, ਕਰਨੈਲ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਵੱਖ-ਵੱਖ ਥਾਵਾਂ ਤੋਂ 34.97 ਗ੍ਰਾਮ ਹ... ਅਗਲੀ ਖ਼ਬਰ -ਦਿਆਲਪੁਰਾ ਮਿਰਜ਼ਾ ਜ਼ਮੀਨੀ ਵਿਵਾਦ- ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪਰਿਵਾਰਾਂ ਦਾ ਸੰਘਰਸ਼ ਸੱਤਵੇਂ ਦਿਨ ’ਚ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।