22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ, ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ

ਬਠਿੰਡਾ, 21 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਡੱਬਵਾਲੀ ਰੋਡ ਸਥਿਤ ਆਨੰਦਾ ਸਿਟੀ ਦੇ ਕੋਲ ਸੜਕ ਉਪਰ ਇਕ ਈ-ਰਿਕਸ਼ਾ ਅਤੇ ਮੋਟਰ ਸਾਈਕਲ ਦੀ ਟੱਕਰ ਹੋ ਗਈ। ਟੱਕਰ ਉਪਰੰਤ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਡੱਬਵਾਲੀ ਰੋਡ ਸਥਿਤ ਆਨੰਦਾ ਸਿਟੀ ਦੇ ਕੋਲ ਸੜਕ ਉਪਰ ਇਕ ਈ-ਰਿਕਸ਼ਾ ਅਤੇ ਮੋਟਰ ਸਾਈਕਲ ਦੀ ਟੱਕਰ ਹੋ ਗਈ। ਟੱਕਰ ਉਪਰੰਤ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਵਿਅਕਤੀ ਕਾਫ਼ੀ ਸਮੇਂ ਸੜਕ ਕਿਨਾਰੇ ਤੜਫਦਾ ਰਿਹਾ, ਪ੍ਰੰਤੂ ਕਿਸੇ ਨੇ ਵੀ ਉਸ ਨੂੂੰ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਮੌਕੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਆਕਾਸ਼ ਗਰਗ ਵਲੋਂ ਸੁਸਾਇਟੀ ਦੀ ਐਂਬੂਲੈਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਪ੍ਰੰਤੂ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਸਾਇਟੀ ਮੈਂਬਰਾਂ ਲਲਿਤ ਜਿੰਦਲ ਤੇ ਆਕਾਸ਼ ਗਰਗ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 45 ਕੁ ਸਾਲ ਲੱਗਦੀ ਸੀ।
ਪਿਛਲੀ ਖ਼ਬਰ ਖਾਣ-ਪੀਣ ਦੇ ਮਿਲਾਵਟੀ ਸਾਮਾਨ ਦੀ ਵਿਕਰੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਅਗਲੀ ਖ਼ਬਰ ਬਠਿੰਡਾ ਵਿਚ ਦੋ ਥਾਵਾਂ ਤੋਂ ਮੋਟਰ-ਸਾਈਕਲ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।