ਜ਼ਿਲ੍ਹੇ ਦੇ ਵੱਖ - ਵੱਖ ਗੁਰਦੁਆਰਿਆਂ ਵਿਚ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)-ਸਰਬ ਸਾਂਝੀਵਾਲਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵੇਂ ਪ੍ਰਕਾਸ਼ ਪੁਰਬ ਨੂੰ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ’ਚ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਵਲੋਂ ਗੁਰਬਾਣੀ ਦੇ ਕੀਰਤਨ ਗਾਇਣ ਕੀਤੇ ਗਏ।
ਗ
ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰ ਗੱਤਕਾ ਅਖਾੜਾ ਦੇ ਬੱਚਿਆਂ ਦਾ ਸਨਮਾਨ ਕਰਦੇ ਹੋਏ।
25-11-2026
ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)-ਸਰਬ ਸਾਂਝੀਵਾਲਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵੇਂ ਪ੍ਰਕਾਸ਼ ਪੁਰਬ ਨੂੰ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ’ਚ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਵਲੋਂ ਗੁਰਬਾਣੀ ਦੇ ਕੀਰਤਨ ਗਾਇਣ ਕੀਤੇ ਗਏ। ਸ਼ਹਿਰ ਦੇ ਇਤਿਹਾਸਕ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ, ਢਾਡੀ ਜਥਿਆਂ ਵਲੋਂ ਇਤਿਹਾਸਕ ਵਾਰਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ ਬਾਣੀ ਦੇ ਸ਼ਬਦ ਅਤੇ ਜੀਵਨੀ ਦਾ ਵਰਨਣ ਕੀਤਾ। ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਪ੍ਰਕਾਸ਼ ਪੁਰਬ ਦੇ ਦਿਨ ਨਤਮਸਤਕ ਹੋਣ ਲਈ ਸੰਗਤਾਂ ਦਾ ਹੜ੍ਹ ਹੀ ਆਇਆ ਹੋਇਆ ਸੀ। ਸੰਗਤਾਂ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਫਲ ਫਰੂਟ ਦੇ ਚਾਟ, ਪਕੌੜੇ, ਚਾਹ ਤੋਂ ਇਲਾਵਾ ਕੇਸਰ ਵਾਲਾ ਦੁੱਧ ਆਦਿ ਲੰਗਰ ਵਰਤਾਏ। ਸ਼ਬਦ ਚੌਕੀ ਭਾਈ ਘਨ੍ਹੱਈਆਂ ਜੀ ਸੇਵਕ ਜੱਥਾ, ਦਸਮੇਸ਼ ਪਿਆਰੇ ਜੱਥਾ, ਕੇਸਰੀ ਕਲਾਥ ਹਾਊਸ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੀ ਟੀਮ ਵਲੋਂ ਤਨ ਮਨ ਧਨ ਨਾਲ ਸੇਵਾ ਕੀਤੀ। ਇਸ ਮੌਕੇ ਮੈਨੇਜਰ ਹਰਪਾਲ ਸਿੰਘ, ਐਸ.ਜੀ.ਪੀ.ਸੀ ਮੈਂਬਰ, ਭਾਈ ਸਤਪਾਲ ਸਿੰਘ, ਮੁੱਖ ਗ੍ਰੰਥੀ ਭਾਈ ਬੂਟਾ ਸਿੰਘ, ਭਾਈ ਸਤਨਾਮ ਸਿੰਘ, ਸੁਖਬੀਰ ਸਿੰਘ ਬਿੱਟੂ, ਚਰਨਜੀਤ ਸਿੰਘ, ਗੁਰਿੰਦਰਜੀਤ ਸਿੰਘ, ਨਰਿੰਦਰਪਾਲ ਸਿੰਘ ਨੋਨਾ, ਦਵਿੰਦਰ ਸਿੰਘ ਰਾਜਾ ਆਦਿ ਸੇਵਾਦਾਰ ਹਾਜ਼ਰ ਸਨ। ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਭਾਈ ਗੁਰਬੰਤ ਸਿੰਘ ਤਬਲਾ ਵਾਦਕ ਅਤੇ ਭਾਈ ਗੁਰਮੇਲ ਸਿੰਘ ਮਾਖਾ ਕਥਾ ਵਾਚਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ ਬਾਣੀ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ। ਅੰਤ ਵਿਚ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ, ਕੈਸ਼ੀਅਰ ਭਾਈ ਸੁਖਦੇਵ ਸਿੰਘ ਮਾਹੀਨੰਗਲ ਅਤੇ ਆਤਮਾ ਸਿੰਘ ਚਹਿਲ, ਨੈਬ ਸਿੰਘ ਲਾਲੇਆਣਾ ਵਲੋਂ ਸਮੂਹ ਨਗਰ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ਵੰਡ ਛੱਕੋ, ਕਿਰਤ ਕਰ, ਨਾਮ ਜਾਪੋੋ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਨੌਜਵਾਨ ਗੱਤਕਾ ਅਖਾੜਾ ਵਾਲਿਆਂ ਬੱਚਿਆਂ ਦਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਪ੍ਰਬੰਧਕ ਕਮੇਟੀ ਨੇ ਇਲਾਕਾ ਨਿਵਾਸੀਆਂ,ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ 546 ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਦੇ ਜਥੇ ਵਲੋਂ ਅੰਮ੍ਰਿਤ ਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।