ਗੁਰਪੁਰਬ ਮੌਕੇ ਭੁੱਚੋ ਮੰਡੀ ਵਿਚ ਸਜਾਇਆ ਵਿਸ਼ਾਲ ਨਗਰ ਕੀਰਤਨ , ਵੱਡੀ ਗਿਣਤੀ ਵਿਚ ਸੰਗਤ ਨੇ ਕੀਤੀ ਸ਼ਮੂਲੀਅਤ
ਭੁੱਚੋ ਮੰਡੀ, 24 ਨਵੰਬਰ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ, ਗੁਰੂ ਅਰਜਨ ਦੇਵ ਨਗਰ ਭੁੱਚੋ ਮੰਡੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਅਜੀਤ ਡੈਸਕ
25-11-2026