27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਪਾਸੋਂ ਹੈਰੋਇਨ ਬਰਾਮਦ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਕੈਂਟ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਮਨਦੀਪ ਸਿੰਘ ਦੀ ਅਗਵਾਈ ਹੇਠ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਮਰਦੀਨ ਨਾਮੀ ਹਵਾਲਾਤੀ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਹੋਈ। ਬਰਾਮਦਗੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਕੈਂਟ ਵਿਖੇ ਉਮਰਦੀਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।