27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼ੈਮਰੌਕ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)- ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 27-11-2026
ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)- ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮੁੱਚਾ ਸਕੂਲ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਰੂਹਾਨੀ ਮਾਹੌਲ ਵਿਚ ਰੰਗਿਆ ਗਿਆ। ਇਸ ਮੌਕੇ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਸਿੱਖੀ ਸ਼ਬਦ ‘ਤੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ ਗਈ। ਬੱਚਿਆਂ ਦੀ ਮਸੂਮੀਅਤ ਅਤੇ ਸ਼ਰਧਾ ਭਰਪੂਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਮੁੱਖ ਸੰਚਾਲਕ ਲਵਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਪੀ.ਸੀ.ਆਰ. ਟੀਮ ਨੇ ਚੋਰੀ ਹੋਈ ਐਕਟਿਵਾ ਸਕੂਟਰੀ ਬਰਾਮਦ ਕਰਕੇ ਮਾਲਕ ਹਵਾਲੇ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।