26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵਲੋਂ ਔਰਤਾਂ ਦੀ ਲਾਮਬੰਦੀ ਲਈ ਮੀਟਿੰਗ

ਬਠਿੰਡਾ, 26 ਨਵੰਬਰ (ਪੱਤਰ ਪ੍ਰੇਰਕ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਔਰਤਾਂ ਨੂੰ ਜਥੇਬੰਦਕ ਤੌਰ ’ਤੇ ਲਾਮਬੰਦ ਕਰਨ ਤੇ ਇਸਤਰੀ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਪੱਤਰ ਪ੍ਰੇਰਕ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਔਰਤਾਂ ਨੂੰ ਜਥੇਬੰਦਕ ਤੌਰ ’ਤੇ ਲਾਮਬੰਦ ਕਰਨ ਤੇ ਇਸਤਰੀ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਦੇ ਬੀਬੀ ਵਾਲਾ ਚੌਕ ਨੇੜੇ ਸਥਿਤ ਜ਼ਿਲ੍ਹਾ ਦਫ਼ਤਰ ਵਿਖੇ ਹੋਈ। ਇਸ ਮੌਕੇ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਵਲੋਂ ਔਰਤਾਂ ਦੀ ਰਾਜਨੀਤਿਕ ਤੇ ਸਮਾਜਿਕ ਖੇਤਰ ਵਿਚ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵੱਧ ਤੋਂ ਵੱਧ ਔਰਤਾਂ ਨੂੰ ਜਥੇਬੰਦੀ ਨਾਲ ਜੋੜਨ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਇਸਤਰੀ ਵਿੰਗ ਦੀਆਂ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿਚ ਔਰਤਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਤੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਨੇ ਵੀ ਇਸਤਰੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਜਥੇਬੰਦੀ ਦਾ ਘੇਰਾ ਵਧਾਉਣ ਲਈ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਹੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਅੰਦਰ ਔਰਤਾਂ ਦੀ ਲਾਮਬੰਦੀ ਲਈ ਹੋਰ ਮੀਟਿੰਗਾਂ ਅਤੇ ਜਥੇਬੰਦਕ ਗਤੀਵਿਧੀਆਂ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੇ ਸੂਬਾ ਸਕੱਤਰ ਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਅਤੇ ਦਫ਼ਤਰ ਸਕੱਤਰ ਗੁਰਦੀਪ ਸਿੰਘ ਸਿੱਧੂ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਪੰਜਾਬ ਨੂੰ ਕੋਈ ਫ਼ਾਇਦਾ ਨਹੀਂ: ਪਵਨ ਮਾਨੀ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।