ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਚੌਕਸ ਬਠਿੰਡਾ ਪੁਲਿਸ, ਐਂਟੀ ਸਾਬੋਟਾਜ ਟੀਮ ਤੇ ਡੌਗ ਸਕੂਐਡ ਵਲੋਂ ਵਿਸ਼ੇਸ਼ ਜਾਂਚ
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਬਠਿੰਡਾ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਦੀ ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕੂਐਡ ਵਲੋਂ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।
ਅਜੀਤ ਡੈਸਕ
29-11-2026