29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਠਿੰਡਾ ਦਿਹਾਤੀ ’ਚ ਅਕਾਲੀ-ਭਾਜਪਾ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਸ਼ੁਰੂ * ਜਸਕਰਨ ਸਿੰਘ ਪਟਵਾਰੀ ਨੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਪਟਵਾਰੀ ਵਲੋਂ ਸਰਕਲ ਨੰਦਗੜ੍ਹ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਅਜੀਤ ਡੈਸਕ 29-11-2026
ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਪਟਵਾਰੀ ਵਲੋਂ ਸਰਕਲ ਨੰਦਗੜ੍ਹ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਬੱਤੀ ਪੱਤੀ, ਜੰਗੀਰਾਣਾ, ਰਾਏਕੇ ਕਲਾਂ, ਬੰਬੀਹਾ, ਬਹਾਦਰਗੜ੍ਹ ਜੰਡੀਆਂ ਅਤੇ ਲੂਲਬਾਈ ਵਿਖੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਖੇਤਾ ਸਿੰਘ, ਜਥੇਦਾਰ ਭੋਲਾ ਸਿੰਘ ਜੰਗੀਰਾਣਾ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ, ਯੂਥ ਵਿੰਗ ਦੇ ਸਰਕਲ ਪ੍ਰਧਾਨ ਤੇਜਿੰਦਰ ਸਿੰਘ, ਸੁਰਿੰਦਰ ਸਿੰਘ ਰਾਏਕੇ ਕਲਾਂ, ਬਲਦੇਵ ਸਿੰਘ ਸਰਪੰਚ, ਲਖਵੀਰ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ, ਪਾਲ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਅਕਾਲੀ-ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਾਈਡ ਆਫ਼ ਸਕੂਲ ਐਵਾਰਡ ਨਾਲ ਸਕੂਲ ਪਿ੍ੰਸੀਪਲ ਸਨਮਾਨਿਤ ਅਗਲੀ ਖ਼ਬਰ ਸੜਕ ਹਾਦਸੇ ’ਚ ਮਰੇ ਨੌਜਵਾਨ ਦੇ ਪਿਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗਿਆ ਇਨਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।