29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪ੍ਰਾਈਡ ਆਫ਼ ਸਕੂਲ ਐਵਾਰਡ ਨਾਲ ਸਕੂਲ ਪਿ੍ੰਸੀਪਲ ਸਨਮਾਨਿਤ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ (ਮੋਹਾਲੀ) ਵਿਖੇ ਕਰਵਾਏ ਗਏ ਵੱਕਾਰੀ ਐਫ. ਏ.

ਅਜੀਤ ਡੈਸਕ 29-11-2026
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ (ਮੋਹਾਲੀ) ਵਿਖੇ ਕਰਵਾਏ ਗਏ ਵੱਕਾਰੀ ਐਫ. ਏ. ਪੀ. ਨੈਸ਼ਨਲ ਐਵਾਰਡਜ਼ 2026’ ਨਾਲ ਦਾ ਏਕਲਵਯਾ ਸਕੂਲ ਦੀ ਪ੍ਰਿੰਸੀਪਲ ਡਾ. ਰਜਨੀ ਜਿੰਦਲ ਨੂੰ ‘ਪ੍ਰਾਈਡ ਆਫ਼ ਸਕੂਲ ਐਵਾਰਡ (ਪ੍ਰਿੰਸੀਪਲ)’ ਨਾਲ ਸਨਮਾਨਿਤ ਕੀਤਾ ਗਿਆ ਹੈ। ਸੰਸਥਾ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ। ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ, ਸਮਰਪਿਤ ਸੇਵਾਵਾਂ, ਅਣਥੱਕ ਮਿਹਨਤ ਅਤੇ ਸਿੱਖਿਆ ਦੇ ਖੇਤਰ ਵਿਚ ਉੱਚ ਮਿਆਰ ਕਾਇਮ ਰੱਖਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਸੱਚਾ ਸਨਮਾਨ ਹੈ। ਉਨ੍ਹਾਂ ਦੀ ਪ੍ਰੇਰਨਾਦਾਇਕ ਅਗਵਾਈ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਪ੍ਰਤੀ ਜਜ਼ਬੇ ਸਦਕਾ ਸਾਡੀ ਸੰਸਥਾ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ। ਸਮੂਹ ਸੰਸਥਾ ਵਲੋਂ ਡਾ. ਰਜਨੀ ਜਿੰਦਲ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਤਹਿ ਦਿਲੋਂ ਵਧਾਈਆਂ ਅਤੇ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਪਿਛਲੀ ਖ਼ਬਰ ਸਿਲਵਰ ਓਕਸ ਗਲੋਬਲ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਖੇ ਨੌਵਾਂ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਬਠਿੰਡਾ ਦਿਹਾਤੀ ’ਚ ਅਕਾਲੀ-ਭਾਜਪਾ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਸ਼ੁਰੂ * ਜਸਕਰਨ ਸਿੰਘ ਪਟਵਾਰੀ ਨੇ ਵਰਕਰਾਂ ਨਾਲ ਕੀਤੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।