29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੈਮਿਸਟਾਂ ਦੀਆਂ ਮੰਗਾਂ ਨੂੰ ਆਪਣੇ ਮੈਨੀਫੈਸਟੋ ਵਿਚ ਪਾਉਣ ਭਾਜਪਾ ਅਤੇ ਅਕਾਲੀ ਦਲ-ਅਸ਼ੋਕ ਬਾਲਿਆਂਵਾਲੀ

ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਜਪਾ ਅਤੇ ਅਕਾਲੀ ਦਲ ਦੇ ਗਠਬੰਧਨ ਤੋਂ ਬਾਅਦ ਪਹਿਲੀ ਵਾਰ ਵਪਾਰੀਆਂ ਨਾਲ ਮੀਟਿੰਗਾਂ ਦੌਰਾਨ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਪਾਰੀਆਂ ਨੇ ਆਪਣੀਆਂ ਆਪਣੀਆਂ ਟਰੇਡ ਬਾਰੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਵਪਾਰੀ ਮਿਲਣੀ ਦੌਰਾਨ ਕੈਮਿਸਟ ਐਸੋਸੀਏਸ਼ਨ ਵਲੋਂ ਵੀ ਆਪਣੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਜਪਾ ਅਤੇ ਅਕਾਲੀ ਦਲ ਦੇ ਗਠਬੰਧਨ ਤੋਂ ਬਾਅਦ ਪਹਿਲੀ ਵਾਰ ਵਪਾਰੀਆਂ ਨਾਲ ਮੀਟਿੰਗਾਂ ਦੌਰਾਨ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਪਾਰੀਆਂ ਨੇ ਆਪਣੀਆਂ ਆਪਣੀਆਂ ਟਰੇਡ ਬਾਰੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਵਪਾਰੀ ਮਿਲਣੀ ਦੌਰਾਨ ਕੈਮਿਸਟ ਐਸੋਸੀਏਸ਼ਨ ਵਲੋਂ ਵੀ ਆਪਣੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਮੈਨੀਫੈਸਟੋ ਪੰਜਾਬ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਆਪਣੀਆਂ ਮੰਗਾਂ ਬਾਰੇ ਡਿਟੇਲ ਵਿਚ ਜਾਣੂ ਕਰਵਾਇਆ ਅਤੇ ਲਿਖਤ ਦੇ ਵਿਚ ਉਨ੍ਹਾਂ ਨੂੰ ਇੰਨ੍ਹਾਂ ਮੰਗਾਂ ਬਾਰੇ ਆਪਣੇ ਮੈਨੀਫੈਸਟੋ ਵਿਚ ਪਾਉਣ ਲਈ ਕਿਹਾ ਕਿਉਂਕਿ ਪਿਛਲੇ ਪੌਣੇ ਪੰਜ ਸਾਲ ਤੋਂ ਮੌਜੂਦਾ ਸਰਕਾਰ ਨੇ ਸਾਡੀ ਇਕ ਵੀ ਮੰਗ ਦੇ ’ਤੇ ਗੌਰ ਨਹੀਂ ਕੀਤਾ। ਸਾਡੀਆਂ ਮੰਗਾਂ ਉਵੇਂ ਦੀ ਉਵੇਂ ਬਰਕਰਾਰ ਰਹੀਆਂ, ਹੁਣ ਸਾਨੂੰ ਵਿਰੋਧੀ ਪਾਰਟੀਆਂ ਤੋਂ ਕੁਝ ਉਮੀਦ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਜੋ ਪਾਰਟੀ ਸਾਡੀਆਂ ਮੰਗਾਂ ਮੰਨੇਗੀ, ਅਸੀਂ ਉਸੇ ਪਾਰਟੀ ਦਾ ਸਮਰਥਨ ਕਰਾਂਗੇ। ਇਸ ਦੌਰਾਨ ਦੋਨੋਂ ਪਾਰਟੀ ਨੇ ਨੇਤਾਵਾਂ ਨੇ ਭਰੋਸਾ ਦਿੱਤਾ ਕਿ ਸਾਰੀਆਂ ਮੰਗਾਂ ਨੂੰ ਇਨ-ਵਿਨ ਪੂਰਾ ਕੀਤਾ ਜਾਵੇਗਾ ਅਤੇ ਮੈਨੀਫੈਸਟੋ ਵਿਚ ਵੀ ਪਾਇਆ ਜਾਵੇਗਾ। ਇਸ ਸਮੇਂ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ, ਵਿੱਤ ਸੈਕਟਰੀ ਪਰਿੰਦਰ ਕੁਮਾਰ, ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਅੰਮ੍ਰਿਤ ਪਾਲ ਸਿੰਗਲਾ ਅਤੇ ਸੰਗਠਨ ਮੰਤਰੀ ਹਰੀਸ਼ ਕੁਮਾਰ ਟਿੰਕੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਠੇਕੇਦਾਰ ਰੌਸ਼ਨ ਲਾਲ ਪਥਰਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸਿਲਵਰ ਓਕਸ ਗਲੋਬਲ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਖੇ ਨੌਵਾਂ ਸਾਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।