29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਮਿਲਿਆ ਹੈ ਨੈਸ਼ਨਲ ਐਵਾਰਡ-2026

ਰਾਮਾ ਮੰਡੀ, 28 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ ਕਿ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ, ਕੁਸ਼ਲ ਅਗਵਾਈ, ਦੂਰਅੰਦੇਸ਼ੀ ਸੋਚ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਮਰਪਣ ਲਈ ਵੱਕਾਰੀ ਫੈਪ ਨੈਸ਼ਨਲ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ, ਅਣਥੱਕ ਮਿਹਨਤ ਅਤੇ ਅਟੁੱਟ ਸਮਰਪਣ ਦਾ ਪ੍ਰਤੀਕ ਹੈ।

ਐਵਾਰਡ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ 29-11-2026
ਰਾਮਾ ਮੰਡੀ, 28 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ ਕਿ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ, ਕੁਸ਼ਲ ਅਗਵਾਈ, ਦੂਰਅੰਦੇਸ਼ੀ ਸੋਚ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਮਰਪਣ ਲਈ ਵੱਕਾਰੀ ਫੈਪ ਨੈਸ਼ਨਲ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ, ਅਣਥੱਕ ਮਿਹਨਤ ਅਤੇ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਫੈਪ ਨੈਸ਼ਨਲ ਐਵਾਰਡ-2026 ਦੇ ਤਹਿਤ ਆਯੋਜਿਤ ਰਾਸ਼ਟਰੀ ਸਨਮਾਨ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਿੱਖਿਆ ਸ਼ਾਸਤਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਸਨਮਾਨ ਰਾਹੀਂ ਸਵਾਤੀ ਕੋਹਲੀ ਚੋਪੜਾ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ ਪ੍ਰਭਾਵਸ਼ਾਲੀ ਅਗਵਾਈ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲੀ ਹੈ। ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਆਪਣੀ ਸੁਚੱਜੀ ਅਗਵਾਈ ਹੇਠ ਸਕੂਲ ਵਿਚ ਮਿਆਰੀ ਸਿੱਖਿਆ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ, ਆਧੁਨਿਕ ਸਿੱਖਣ-ਸਿਖਾਉਣ ਦੀਆਂ ਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਨ੍ਹਾਂ ਦਾ ਨਿਰੰਤਰ ਯਤਨ ਰਿਹਾ ਹੈ ਕਿ ਹਰੇਕ ਵਿਦਿਆਰਥੀ ਨੂੰ ਆਪਣੀ ਪ੍ਰਤਿਭਾ ਪਛਾਣਨ, ਆਤਮ-ਵਿਸ਼ਵਾਸ ਵਿਕਸਿਤ ਕਰਨ ਅਤੇ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਢੁਕਵੇਂ ਮੌਕੇ ਅਤੇ ਸੁਖਾਵਾਂ ਵਾਤਾਵਰਨ ਮਿਲੇ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ, ਮਹਿੰਦਰ ਪਾਲ ਗਰਗ, ਜੈਪਾਲ ਗਰਗ ਅਤੇ ਮਮਤਾ ਗਰਗ ਨੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਇਸ ਵੱਕਾਰੀ ਸਨਮਾਨ ਲਈ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਅਣਥੱਕ ਮਿਹਨਤ, ਸਿੱਖਿਆ ਪ੍ਰਤੀ ਸਮਰਪਣ, ਅਨੁਸ਼ਾਸਨ ਪ੍ਰਿਯਤਾ ਅਤੇ ਕੁਸ਼ਲ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਵਾਤੀ ਕੋਹਲੀ ਚੋਪੜਾ ਨੇ ਆਪਣੀ ਦੂਰਅੰਦੇਸ਼ੀ ਸੋਚ ਅਤੇ ਸਕਾਰਾਤਮਿਕ ਕਾਰਜਸ਼ੈਲੀ ਰਾਹੀਂ ਸਕੂਲ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਮਿਆਰੀ ਸਿੱਖਿਆ ਅਤੇ ਅਧਿਆਪਕਾਂ ਨੂੰ ਨਿਰੰਤਰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯਤਨ ਬੇਹੱਦ ਸ਼ਲਾਘਾਯੋਗ ਹਨ। ਸਮੂਹ ਮੈਂਬਰਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਸਕੂਲ ਭਵਿੱਖ ਵਿਚ ਵੀ ਸਫਲਤਾ ਦੇ ਨਵੇਂ ਮੁਕਾਮ ਹਾਸਲ ਕਰੇਗਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ ਅਗਲੀ ਖ਼ਬਰ ਠੇਕੇਦਾਰ ਰੌਸ਼ਨ ਲਾਲ ਪਥਰਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।