ਟਰੈਕਟਰ ਨਾਲ ਦੋ ਮੋਟਰਾਂ ਅਤੇ ਕੋਠੇ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ
ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਜ਼ਮੀਨੀ ਵਿਵਾਦ ਦੌਰਾਨ ਦੋ ਮੋਟਰਾਂ ਅਤੇ ਕੋਠੇ ਦੀ ਟਰੈਕਟਰ ਨਾਲ ਭੰਨ-ਤੋੜ ਕਰਨ ਅਤੇ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ਦੇ ਦੋਸ਼ ਹੇਠ ਰਾਮਾਂ ਮੰਡੀ ਪੁਲਿਸ ਨੇ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਾਮਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੁੱਦਈ ਸੇਵਾ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੱਕ ਹੀਰਾ ਸਿੰਘ ਵਾਲਾ ਨੇ ਦੋਸ਼ ਲਾਇਆ ਕਿ ਅਵਤਾਰ ਸਿੰਘ ਅਤੇ ਉਸ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀਆਨ ਚੱਕ ਹੀਰਾ ਸਿੰਘ ਵਾਲਾ ਨੇ ਟਰੈਕਟਰ ਦੀ ਮਦਦ ਨਾਲ ਉਸ ਦੀਆਂ ਦੋ ਮੋਟਰਾਂ ਅਤੇ ਕੋਠੇ ਦੀ ਭੰਨ-ਤੋੜ ਕਰ ਦਿੱਤੀ।
ਅਜੀਤ ਡੈਸਕ
30-11-2026