30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ‘ਸੋਨ ਤਗਮਾ’ ਜਿੱਤਣ ਵਾਲੀਆਂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ

ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਸਾਲਾ ਵਰਗ ਦੇ ਕਬੱਡੀ ਸਰਕਲ ਸਟਾਇਲ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਵਲੋਂ ਖੇਡਦੇ ਹੋਏ ‘ਸੋਨ ਤਗਮਾ’ ਜਿੱਤਣ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੀਆਂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਲਵਲੀਨ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਮੈਂਬਰਾਂ ਨੇ ਸਕੂਲ ਪਹੁੰਚ ਕੇ ਕਬੱਡੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 30-11-2026
ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਸਾਲਾ ਵਰਗ ਦੇ ਕਬੱਡੀ ਸਰਕਲ ਸਟਾਇਲ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਵਲੋਂ ਖੇਡਦੇ ਹੋਏ ‘ਸੋਨ ਤਗਮਾ’ ਜਿੱਤਣ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੀਆਂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਲਵਲੀਨ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਮੈਂਬਰਾਂ ਨੇ ਸਕੂਲ ਪਹੁੰਚ ਕੇ ਕਬੱਡੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਲਵਲੀਨ ਕੌਰ ਨੇ ਦੱਸਿਆ ਕਿ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥਣਾਂ ਦੇ ਕੋਚ ਰਘਬੀਰ ਸਿੰਘ ਭੀਖੀ, ਲੈਕਚਰਾਰ ਅੰਮ੍ਰਿਤਪਾਲ ਕੌਰ ਅਤੇ ਪੰਜਾਬੀ ਲੈਕਚਰਾਰ ਸੁਖਮੰਦਰ ਕੌਰ ਦੀ ਮਿਹਨਤ ਤੇ ਅਗਵਾਈ ਨੂੰ ਜਾਂਦਾ ਹੈ। ਪ੍ਰਿੰਸੀਪਲ ਨੇ ਪੰਚਾਇਤ ਮੈਂਬਰਾਂ ਅਤੇ ਪਤਵੰਤਿਆਂ ਦਾ ਸਕੂਲ ਪਹੁੰਚ ਕੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਧੰਨਵਾਦ ਕੀਤਾ। ਸਮਾਰੋਹ ਦੌਰਾਨ ਸਨਮਾਨਿਤ ਵਿਦਿਆਰਥਣਾਂ ਵਿਚ ਟੀਮ ਕਪਤਾਨ ਜਸਮੀਤ ਕੌਰ, ਰਮਨਪ੍ਰੀਤ ਕੌਰ, ਸੁਖਪਾਲ ਕੌਰ, ਮਨਜੋਤ ਕੌਰ, ਪਰਨੀਤ ਕੌਰ, ਹਰਮਨ ਕੌਰ, ਸ਼ੁਭਦੀਪ ਕੌਰ ਅਤੇ ਸੁਮਨਦੀਪ ਕੌਰ ਸ਼ਾਮਲ ਸਨ। ਇਸ ਮੌਕੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਗਿਆਨੀ, ਸਾਬਕਾ ਸਰਪੰਚ ਧਰਮ ਸਿੰਘ, ਰੂਪ ਸਿੰਘ, ਸੁੱਖੀ ਸਰਪੰਚ, ਸਾਬਕਾ ਕਬੱਡੀ ਖਿਡਾਰੀ ਹਰਭਜਨ ਸਿੰਘ ਅਤੇ ਪੰਚਾਇਤ ਮੈਂਬਰ ਜਸਵਿੰਦਰ ਸਿੰਘ, ਬੀਰਾ ਸਿੰਘ, ਜਲੰਧਰ ਸਿੰਘ, ਭੋਲਾ ਸਿੰਘ, ਸਾਧੂ ਸਿੰਘ, ਬੰਤ ਸਿੰਘ ਅਤੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।ਇਸ ਤੋਂ ਇਲਾਵਾ ਸਕੂਲ ਸਟਾਫ਼ ਵਿਚ ਸ੍ਰੀਮਤੀ ਤੇਜਿੰਦਰ ਕੌਰ, ਸ੍ਰੀਮਤੀ ਰਣਦੀਪ ਕੌਰ, ਸਾਇੰਸ ਅਧਿਆਪਕਾ ਮੋਨਿਕਾ ਗੁਪਤਾ, ਪੰਜਾਬੀ ਅਧਿਆਪਕਾ ਡਾ. ਰਜਨਦੀਪ ਕੌਰ ਅਤੇ ਲਾਇਬ੍ਰੇਰੀਅਨ ਪ੍ਰਿਤਪਾਲ ਸਿੰਘ ਵੀ ਮੌਜੂਦ ਸਨ। ਮੰਚ ਸੰਚਾਲਨ ਸ੍ਰੀਮਤੀ ਹਰਚਰਨਜੀਤ ਕੌਰ ਨੇ ਬਾਖ਼ੂਬੀ ਕੀਤਾ। ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੀ ਟੀਮ ਨੇ ਪਹਿਲੀ ਵਾਰ ਇਸ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਨ ਦੀ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਜੇਤੂ ਟੀਮ ਵਿਚ ਗਹਿਰੀ ਦੇਵੀ ਨਗਰ ਸਕੂਲ ਦੀਆਂ 5, ਬੱਲੂਆਣਾ ਦੀਆਂ 4, ਬੰਗੀ ਦੀਪਾ ਸਿੰਘ ਦੀਆਂ 3 ਅਤੇ ਖੋਖਰ ਤੇ ਰਾਮਨਗਰ ਦੀਆਂ ਇਕ-ਇਕ ਖਿਡਾਰਨ ਸ਼ਾਮਿਲ ਸਨ।
ਪਿਛਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਦਾ 50ਵਾਂ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਟਰੈਕਟਰ ਨਾਲ ਦੋ ਮੋਟਰਾਂ ਅਤੇ ਕੋਠੇ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।