30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੋਲਡ ਮੈਡੀਕਾ ਹਸਪਤਾਲ ਦੀ ਪਾਰਕਿੰਗ ਨੂੰ ਲੈ ਕੇ ਵਿਵਾਦ, ਕੁੱਟਮਾਰ ਦੇ ਮਾਮਲੇ ’ਚ ਦੋ ਨਾਮਜ਼ਦ ਸਮੇਤ ਕਈ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 29 ਨਵੰਬਰ (ਪੱਤਰ ਪ੍ਰੇਰਕ)- ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਸਥਿਤ ਗੋਲਡ ਮੈਡੀਕਾ ਹਸਪਤਾਲ ਦੀ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ ਤੇ ਦੋ ਨਾਮਜ਼ਦ ਵਿਅਕਤੀਆਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 30-11-2026
ਬਠਿੰਡਾ, 29 ਨਵੰਬਰ (ਪੱਤਰ ਪ੍ਰੇਰਕ)- ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਸਥਿਤ ਗੋਲਡ ਮੈਡੀਕਾ ਹਸਪਤਾਲ ਦੀ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ ਤੇ ਦੋ ਨਾਮਜ਼ਦ ਵਿਅਕਤੀਆਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਿਵਲ ਲਾਇਨ ਦੇ ਸਹਾਇਕ ਥਾਣੇਦਾਰ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗਗਨਦੀਪ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ 24 ਨਵੰਬਰ ਨੂੰ ਰਾਤ ਕਰੀਬ 9 ਵਜੇ ਗੋਲਡ ਮੈਡੀਕਾ ਹਸਪਤਾਲ ਪਾਵਰ ਹਾਊਸ ਰੋਡ ਬਠਿੰਡਾ ਵਿਚ ਪਾਰਕਿੰਗ ਨੂੰ ਲੈ ਕੇ ਰਾਜਦੀਪ ਸਿੰਘ, ਲਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਨਾਲ ਮੌਜੂਦ 2-3 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ। ਇਸ ਘਟਨਾ ਤੋਂ ਬਾਅਦ ਗਗਨਦੀਪ ਸਿੰਘ ਨੇ ਇਸ ਮਾਮਲੇ ਦੀ ਸ਼ਿਕਾਇਤ ਉਨ੍ਹਾਂ ਕੋਲ ਦਰਜ ਕਰਵਾਈ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰਨ ਉਪਰੰਤ ਰਾਜਦੀਪ ਸਿੰਘ, ਲਖਵਿੰਦਰ ਸਿੰਘ ਅਤੇ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਨਵਜੋਤ ਸਿੰਘ ਗੁਣੀ ਦੀ ਅਗਵਾਈ ਹੇਠ ਪਿੰਡ ਸ਼ੇਖਪੁਰਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਪੁੱਜੇ ਡੇਰਾ ਦੁੱਨੇਵਾਲਾ ਵਿਖੇ ਬਾਬਾ ਜਮਨਾ ਦਾਸ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।