30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੱਠਜੋੜ ਉਪਰੰਤ ਪਿੰਡ ਮਲੂਕਾ ਵਿਖੇ ਅਕਾਲੀ-ਭਾਜਪਾ ਆਗੂਆਂ ਦੀ ਅਹਿਮ ਮੀਟਿੰਗ

ਭਗਤਾ ਭਾਈਕਾ, 29 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਭਾਜਪਾ ਐੱਸ. ਸੀ.

ਅਜੀਤ ਡੈਸਕ 30-11-2026
ਭਗਤਾ ਭਾਈਕਾ, 29 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਭਾਜਪਾ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜਲੱਧਾ ਅਤੇ ਹਲਕਾ ਰਾਮਪੁਰਾ ਫੂਲ ਦੇ ਐੱਸ.ਸੀ. ਮੋਰਚਾ ਦੇ ਸਮੂਹ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਸੰਦਰਭ ਵਿਚ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਰਾਜਨੀਤਿਕ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਪਸੀ ਸਹਿਯੋਗ, ਸਾਂਝ ਅਤੇ ਤਾਲਮੇਲ ਨਾਲ ਕੰਮ ਕਰਨ ਦੀ ਮਹੱਤਤਾ ’ਤੇ ਚਰਚਾ ਕੀਤੀ। ਮੀਟਿੰਗ ਦਾ ਮੁੱਖ ਮਕਸਦ ਹਲਕਾ ਪੱਧਰ ’ਤੇ ਜਥੇਬੰਦਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣਾ ਅਤੇ ਅਹੁਦੇਦਾਰਾਂ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਰਿਹਾ। ਇਸ ਮੌਕੇ ਐੱਸ. ਸੀ ਮੋਰਚੇ ਵਲੋਂ ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਸਿੰਘ ਮਲੂਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੋਬੀ ਸਿੰਗਲਾ ਭਗਤਾ, ਬੀਰਬਲ ਸਿੰਘ ਮਿੰਟੂ ਭਗਤਾ, ਬੂਟਾ ਸਿੰਘ ਭਾਈਰੂਪਾ, ਸੁਖਦੇਵ ਸਿੰਘ ਮਲੂਕਾ, ਜਗਜੀਵਨ ਮਹਿਰਾਜ, ਰਾਜਵੀਰ ਭਾਈ ਰੂਪਾ, ਦਵਿੰਦਰ ਭਗਤਾ, ਮੰਦਰ ਸਿੰਘ ਸਾਬਕਾ ਸਰਪੰਚ, ਸੁਲੱਖਣ ਸਿੰਘ ਬੁਰਜਲੱਧਾ, ਅਵਤਾਰ ਭਗਤਾ, ਕੁਲਦੀਪ ਭਾਈ ਰੂਪਾ, ਜੱਗਾ ਭਗਤਾ, ਸੁਖਦੇਵ ਭਗਤਾ, ਭੋਲਾ ਭਗਤਾ, ਵੀਰ ਭਗਤਾ, ਸੀਰਾ ਭਗਤਾ, ਅਮਨਦੀਪ ਕੌਰ ਮਹਿਲਾ ਮੋਰਚਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਸੁਖਚੈਨ ਸਿੰਘ ਭਗਤਾ, ਜਗਦੇਵ ਸਿੰਘ ਸੇਲਬਰਾਹ, ਕ੍ਰਿਸਨ ਸੇਲਵਰਾਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਅਥਲੈਟਿਕਸ ਰੇਸਾਂ ਵਿਚ ਗੋਲਡ ਮੈਡਲ ਜੇਤੂ ਖਿਡਾਰਨ ਚੇਅਰਮੈਨ ਮਾਨ ਵਲੋਂ ਸਨਮਾਨ ਅਗਲੀ ਖ਼ਬਰ ਜੀਓ ਟਾਵਰ ਦੀ ਅਲਮਾਰੀ ਦਾ ਤਾਲਾ ਤੋੜ ਕੇ ਮਸ਼ੀਨਾਂ ਦਾ ਸਾਮਾਨ ਚੋਰੀ, ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।