ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ- ਪ੍ਰੋਫੈਸਰ ਬਲਜਿੰਦਰ ਕੌਰ
ਰਾਮਾਂ ਮੰਡੀ, 29 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਪਿੰਡ ਮਾਨਵਾਲਾ ਵਿਖੇ ਪਹੁੰਚੇ। ਇਸ ਮੌਕੇ ਪਿੰਡ ਮਾਨਵਾਲਾ ਵਿਖੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।
ਪਿੰਡ ਮਾਨਵਾਲਾ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਆਪ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹੋਏ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ
30-11-2026