ਚੇਅਰਮੈਨ ਨਵਦੀਪ ਜੀਦਾ ਦੇ ਘਰ ਪਹੁੰਚੇ ਮਨੀਸ਼ ਸਿਸੋਦੀਆ, ਆਗਾਮੀ ਚੋਣਾਂ ਸੰਬੰਧੀ ਹੋਈ ਵਿਚਾਰ ਚਰਚਾ
ਬਠਿੰਡਾ, 12 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਹਿ-ਇੰਚਾਰਜ ਆਦਿਲ ਅਹਿਮਦ ਖ਼ਾਨ ਨੇ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਅਤੇ ਸੁਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮਨੀਸ਼ ਸਿਸੋਦੀਆ ਦਾ ਆਪਣੇ ਘਰ ਪੁੱਜਣ ’ਤੇ ਸਵਾਗਤ ਕਰਦੇ ਹੋਏ ਚੇਅਰਮੈਨ ਨਵਦੀਪ ਸਿੰਘ ਜੀਦਾ। ਅਜੀਤ ਤਸਵੀਰ
13-08-2026