ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੇ ਲਗਾਈ ਧਾਰਮਿਕ ਪ੍ਰਦਰਸ਼ਨੀ
ਤਲਵੰਡੀ ਸਾਬੋ, 30 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਜਿੱਥੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ‘ਡਾਇਰੈਕਟੋਰੇਟ ਆਫ਼ ਐਜੂਕੇਸ਼ਨ’ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ ਵਿਚੋਂ ਲਗਭਗ 30 ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਧਾਰਮਿਕ ਤੇ ਇਤਿਹਾਸਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਬੱਚਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰੂ ਸਾਹਿਬਾਨ ਦੇ ਲਾਸਾਨੀ ਇਤਿਹਾਸ ਨਾਲ ਸਬੰਧਿਤ ਤਿਆਰ ਕੀਤੇ ਗਏ ਮਾਡਲ ਸੰਗਤ ਦੀ ਖਿੱਚ ਦਾ ਕੇਂਦਰ ਬਣੇ ਰਹੇ।
ਬ
ਬੱਚਿਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ ਨਾਲ ਧਾਰਮਿਕ ਵਿੱਦਿਆ ਨਾਲ ਜੋੜਨਾ ਜ਼ਰੂਰੀ- ਜਥੇ: ਬਾਬਾ ਟੇਕ ਸਿੰਘ
31-08-2026
ਤਲਵੰਡੀ ਸਾਬੋ, 30 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਜਿੱਥੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ‘ਡਾਇਰੈਕਟੋਰੇਟ ਆਫ਼ ਐਜੂਕੇਸ਼ਨ’ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ ਵਿਚੋਂ ਲਗਭਗ 30 ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਧਾਰਮਿਕ ਤੇ ਇਤਿਹਾਸਕ ਪ੍ਰਦਰਸ਼ਨੀ ਲਗਾਈ ਗਈ।ਪ੍ਰਦਰਸ਼ਨੀ ਦੌਰਾਨ ਬੱਚਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰੂ ਸਾਹਿਬਾਨ ਦੇ ਲਾਸਾਨੀ ਇਤਿਹਾਸ ਨਾਲ ਸਬੰਧਿਤ ਤਿਆਰ ਕੀਤੇ ਗਏ ਮਾਡਲ ਸੰਗਤ ਦੀ ਖਿੱਚ ਦਾ ਕੇਂਦਰ ਬਣੇ ਰਹੇ। ਪ੍ਰਦਰਸ਼ਨੀ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਨੂੰ ਦੇਖਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਦਿਆਰਥੀਆਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਇਹ ਵੱਡੀ ਖ਼ਾਸੀਅਤ ਹੈ ਕਿ ਇਹ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਮਾਰਗ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ‘ਅੱਜ ਦੇ ਸਮੇਂ ਵਿਚ ਅਜਿਹੀ ਸਿੱਖਿਆ ਹਰ ਸਕੂਲ ਵਿਚ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਜਦੋਂ ਸਾਡੇ ਬੱਚੇ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਧਾਰਮਿਕ ਸਿਧਾਂਤਾਂ ਤੋਂ ਜਾਣੂ ਹੋਣਗੇ, ਤਾਂ ਉਹ ਕਦੇ ਵੀ ਨਸ਼ਿਆਂ ਜਾਂ ਪਤਿਤਪੁਣੇ ਵਰਗੀਆਂ ਭੈੜੀਆਂ ਅਲਾਮਤਾਂ ਵੱਲ ਨਹੀਂ ਭਟਕਣਗੇ। ਪ੍ਰਦਰਸ਼ਨੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦਾ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਬਲਕਿ ਬੱਚਿਆਂ ਦਾ ਸਰਬਪੱਖੀ ਬੌਧਿਕ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਗੁਰਬਾਣੀ ਸਿਧਾਂਤਾਂ ਨਾਲ ਮਜ਼ਬੂਤੀ ਨਾਲ ਜੋੜਨਾ ਵੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸੁਰਜੀਤ ਸਿੰਘ ਰਾਏਪੁਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਕਾਕਾ ਸਿੰਘ ਮੁਖੀ ਗੁ: ਬੁੰਗਾ ਮਸਤੂਆਣਾ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਬਾਬਾ ਪ੍ਰੀਤਮ ਸਿੰਘ ਮੱਲੜੀ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।