31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਸ਼ਾ ਤਸਕਰਾਂ ਲਈ ਕਾਨੂੰਨ ਬਣਿਆ ‘ਆਸਾਨ ਰਾਹ’, ਪੰਜਾਬ ਨੂੰ ਨਸ਼ਾ ਮੁਕਤ ਕਰਨਾ ਚੁਣੌਤੀ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 30 ਅਗਸਤ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਸਵਾਲ ਖੜ੍ਹੇ ਕਰਦਿਆਂ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਕਾਨੂੰਨ ਦੀਆਂ ਕੁਝ ਕਮੀਆਂ ਦਾ ਫ਼ਾਇਦਾ ਉਠਾ ਕੇ ਨਸ਼ਾ ਤਸਕਰ ਘੱਟ ਮਾਤਰਾ ਵਿਚ ਹੈਰੋਇਨ, ਸਿਗਨੇਚਰ ਅਤੇ ਪ੍ਰੈਗਾਬਲਿਨ ਵਰਗੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਹਨ। ਸ੍ਰ.

ਅਜੀਤ ਡੈਸਕ 31-08-2026
ਰਾਮਾਂ ਮੰਡੀ, 30 ਅਗਸਤ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਸਵਾਲ ਖੜ੍ਹੇ ਕਰਦਿਆਂ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਕਾਨੂੰਨ ਦੀਆਂ ਕੁਝ ਕਮੀਆਂ ਦਾ ਫ਼ਾਇਦਾ ਉਠਾ ਕੇ ਨਸ਼ਾ ਤਸਕਰ ਘੱਟ ਮਾਤਰਾ ਵਿਚ ਹੈਰੋਇਨ, ਸਿਗਨੇਚਰ ਅਤੇ ਪ੍ਰੈਗਾਬਲਿਨ ਵਰਗੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਹਨ। ਸ੍ਰ. ਸਿੱਧੂ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਾ ਤਸਕਰ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦੀ ਕਾਰਵਾਈ ਵਿਚ ਕਈ ਘੰਟੇ ਲੱਗ ਜਾਂਦੇ ਹਨ, ਪਰ ਘੱਟ ਮਾਤਰਾ ਵਾਲੇ ਮਾਮਲਿਆਂ ਵਿਚ ਜ਼ਮਾਨਤ ਦੀ ਕਾਰਵਾਈ ਬਹੁਤ ਜਲਦੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਨਸ਼ਾ ਤਸਕਰੀ ਦੇ ਧੰਦੇ ‘ਤੇ ਲੋੜੀਂਦਾ ਪ੍ਰਭਾਵ ਨਹੀਂ ਪੈ ਰਿਹਾ ਅਤੇ ਕਈ ਮਾਮਲਿਆਂ ਵਿਚ ਮੁਲਜ਼ਮ ਜਲਦ ਹੀ ਮੁੜ ਇਸ ਗੈਰ-ਕਾਨੂੰਨੀ ਧੰਦੇ ਵੱਲ ਪਰਤ ਜਾਂਦੇ ਹਨ। ਹੈਰੋਇਨ ਵਰਗੇ ਨਸ਼ਿਆਂ ਕਾਰਨ ਬਹੁਤ ਸਾਰੇ ਪਰਿਵਾਰ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆ ਚੁੱਕੇ ਹਨ । ਇਸ ਦੇ ਬਾਵਜੂਦ ਵੀ ਜੇਕਰ ਨਸ਼ਾ ਤਸਕਰਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਾਅਦ ਆਸਾਨੀ ਨਾਲ ਜ਼ਮਾਨਤ ਮਿਲਦੀ ਰਹੇਗੀ ਤਾਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਉਦੇਸ਼ ਪੂਰੇ ਕਰਨਾ ਮੁਸ਼ਕਲ ਹੋਵੇਗਾ। ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਮੀਖਿਆ ਕੀਤੀ ਜਾਵੇ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਕਰਨ ਵਾਲੇ ਨੌਜਵਾਨਾਂ ਤੱਕ ਸੀਮਤ ਨਾ ਰਹੇ, ਸਗੋਂ ਨਸ਼ਾ ਸਪਲਾਈ ਕਰਨ ਵਾਲੇ ਵੱਡੇ ਅਤੇ ਛੋਟੇ ਤਸਕਰਾਂ ਦੇ ਦੇ ਨੈੱਟਵਰਕ ਵਿਰੁੱਧ ਵੀ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰ ਕਾਰ ਦੀ ਮੁਹਿੰਮ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ‘ਤੇ ਅਸਲ ਵਿਚ ਰੋਕ ਲੱਗੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਸਾਧਾਰਨ ਪਰਿਵਾਰਾਂ ਦੇ 5 ਹੋਣਹਾਰ ਵਿਦਿਆਰਥੀਆਂ ਨੇ ਐੱਨ. ਆਈ. ਟੀ. ਸਮੇਤ ਉੱਚ ਸੰਸਥਾਵਾਂ ’ਚ ਬਣਾਈ ਥਾਂ ਅਗਲੀ ਖ਼ਬਰ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨਾਲ ਹੋਣਗੇ ਰੂਬਰੂ- ਕੋਟਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।