14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੰਮ੍ਰਿਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨਾਲ ਜਥੇ:ਬਾਬਾ ਟੇਕ ਸਿੰਘ ਤੇ ਪੰਜ ਪਿਆਰੇ ਸਾਹਿਬਾਨ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਪੂਰੀ ਮਰਿਆਦਾ, ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ। ਸਮਾਗਮ ਦੌਰਾਨ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਥਾ ਵਿਚਾਰਾਂ ਨਾਲ ਜਦੋਂਕਿ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ, ਜਦੋਂਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 140 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ ।

ਅਜੀਤ ਡੈਸਕ 14-09-2026
ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਪੂਰੀ ਮਰਿਆਦਾ, ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ। ਸਮਾਗਮ ਦੌਰਾਨ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਥਾ ਵਿਚਾਰਾਂ ਨਾਲ ਜਦੋਂਕਿ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ, ਜਦੋਂਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 140 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ । ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਰਾਜ ਵਿਚ ਦਿਨ-ਬ-ਦਿਨ ਵਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਸਾਡੀ ਆਉਣ ਵਾਲੀ ਨਸਲ ਅਤੇ ਜਵਾਨੀ ਨੂੰ ਤਬਾਹੀ ਦੇ ਕੰਢੇ ‘ਤੇ ਲੈ ਗਿਆ ਹੈ । ਉਨ੍ਹਾਂ ਦੁੱਖ ਪ੍ਰਗਟਾਇਆ ਕਿ ਜਿਸ ਧਰਤੀ ‘ਤੇ ਗੁਰੂ ਸਾਹਿਬਾਨ ਨੇ ਨਾਮ ਅਤੇ ਬਾਣੀ ਦਾ ਪ੍ਰਵਾਹ ਚਲਾਇਆ ਸੀ, ਅੱਜ ਉੱਥੇ ਪ੍ਰਸ਼ਾਸਨਿਕ ਨਾਕਾਮੀ ਅਤੇ ਰਾਜਨੀਤਿਕ ਬੇਰੁਖ਼ੀ ਕਾਰਨ ਜਵਾਨੀ ਨਸ਼ਿਆਂ ਦੀ ਬਲੀ ਚੜ੍ਹ ਰਹੀ ਹੈ।ਸਰਕਾਰਾਂ ਦੀ ਕਾਰਜਪ੍ਰਣਾਲੀ ਅਤੇ ਨਾਗਰਿਕਾਂ ‘ਤੇ ਹੋ ਰਹੇ ਜ਼ੁਲਮਾਂ ‘ਤੇ ਬੋਲਦਿਆਂ ਸਿੰਘ ਸਾਹਿਬ ਨੇ ਨਸ਼ੇ ਦੇ ਗੰਭੀਰ ਮੁੱਦੇ ‘ਤੇ ਸਰਕਾਰ ਨੂੰ ਸਵਾਲ ਕਰਨ ਵਾਲੇ ਨੌਜਵਾਨ ਮੋਹਨਦੀਪ ਸਿੰਘ ‘ਤੇ ਪੁਲਿਸ ਵਲੋਂ ਕੀਤੇ ਅੰਨ੍ਹੇ ਤਸ਼ੱਦਦ ਦੀ ਤਿੱਖੇ ਸ਼ਬਦਾਂ ਚ ਨਿਖੇਧੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੰਥਕ ਵਿਰਾਸਤ ਨਾਲ ਜੁੜਨ, ਨਸ਼ਿਆਂ ਵਿਰੁੱਧ ਜਨ-ਅੰਦੋਲਨ ਖੜ੍ਹਾ ਕਰਨ ਅਤੇ ਸਰਕਾਰੀ ਧੱਕੇਸ਼ਾਹੀ ਖ਼ਿਲਾਫ਼ ਇਕਜੁੱਟ ਹੋਕੇ ਆਵਾਜ਼ ਬੁਲੰਦ ਕਰਨ। ਸਮਾਗਮ ‘ਚ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਗੁਰਚਰਨ ਸਿੰਘ ਜੀਦਾ ਤੋਂ ਇਲਾਵਾ ਵੱਡੀ ਗਿਣਤੀ ਮੁਹਤਬਰ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਹਾਲਤ ਅਤਿ ਨਾਜ਼ੁਕ ਦੌਰ ‘ਚ- ਜੀਤਮਹਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਅੱਜ ਦੀ ਪੀੜ੍ਹੀ ਲਈ ਸਾਈਕਲੋਪੀਡੀਆ ਸਨ ਇੰਦਰਜੀਤ ਕੌਰ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।