ਪਾਵਰਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਘੇਰੀ ਪੰਜਾਬ ਸਰਕਾਰ
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਪਾਵਰ ਸੈਕਟਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪਾਵਰ ਵਿਭਾਗ ਦੇ ਅਹਿਮ ਅਹੁਦਿਆਂ ‘ਤੇ ਗੈਰ-ਤਕਨੀਕੀ ਲੋਕਾਂ ਦੀ ਤਾਇਨਾਤੀ ਕਾਰਨ ਬਿਜਲੀ ਪ੍ਰਬੰਧਨ ਪ੍ਰਭਾਵਿਤ ਹੋਇਆ ਹੈ।
ਉੱਚ ਅਹੁਦਿਆਂ ‘ਤੇ ਗੈਰ-ਤਕਨੀਕੀ ਅਧਿਕਾਰੀ ਬਿਠਾਉਣ ਨਾਲ ਵਿਗੜਿਆ ਪਾਵਰ ਸਿਸਟਮ- ਗੁਰਪ੍ਰੀਤ ਮਲੂਕਾ
14-09-2026