17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੱਤੀ ਕਾਲਾ ਮਹਿਰਾਜ ਵਿਖੇ ਐੱਸ.ਐੱਮ.ਸੀ. ਕਮੇਟੀਆਂ ਦੀ ਕਲੱਸਟਰ ਪੱਧਰੀ ਟ੍ਰੇਨਿੰਗ ਸੰਪੰਨ

ਮਹਿਰਾਜ, 15 ਸਤੰਬਰ (ਸੁਖਪਾਲ ਮਹਿਰਾਜ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਮ.

ਅਜੀਤ ਡੈਸਕ 16-09-2026
ਮਹਿਰਾਜ, 15 ਸਤੰਬਰ (ਸੁਖਪਾਲ ਮਹਿਰਾਜ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਮ.ਸੀ. (ਸਕੂਲ ਮੈਨੇਜਮੈਂਟ ਕਮੇਟੀ) ਮੈਂਬਰਾਂ ਦੀਆਂ ਕਲੱਸਟਰ ਪੱਧਰੀ ਟ੍ਰੇਨਿੰਗਾਂ ਦੀ ਲੜੀ ਤਹਿਤ ਸੈਂਟਰ ਪੱਤੀ ਕਾਲਾ ਮਹਿਰਾਜ ਅਧੀਨ ਆਉਂਦੇ ਸਮੂਹ ਸਰਕਾਰੀ ਸਕੂਲਾਂ ਦੀਆਂ ਐੱਸ.ਐੱਮ.ਸੀ. ਕਮੇਟੀਆਂ ਦੀ ਟ੍ਰੇਨਿੰਗ ਯਮਨਦੀਪ ਕੁਮਾਰ, ਸੈਂਟਰ ਹੈੱਡ ਟੀਚਰ, ਪੱਤੀ ਕਾਲਾ ਮਹਿਰਾਜ ਦੀ ਅਗਵਾਈ ਹੇਠ ਕਰਵਾਈ ਗਈ। ਟ੍ਰੇਨਿੰਗ ਨੂੰ ਸੁਚਾਰੂ ਢੰਗ ਨਾਲ ਸੰਚਾਲਿਤ ਕਰਨ ਲਈ ਇਸ ਨੂੰ ਸਵੇਰ ਅਤੇ ਦੁਪਹਿਰ ਦੇ ਦੋ ਗਰੁੱਪਾਂ ਵਿਚ ਆਯੋਜਿਤ ਕੀਤਾ ਗਿਆ, ਜਿਸ ਵਿਚ ਸੈਂਟਰ ਅਧੀਨ ਆਉਂਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਐੱਸ.ਐੱਮ.ਸੀ . ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟ੍ਰੇਨਿੰਗ ਦੌਰਾਨ ਐੱਸ.ਐੱਮ.ਸੀ. ਕਮੇਟੀਆਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ, ਉਨ੍ਹਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਕਰਨ ਅਤੇ ਸਕੂਲਾਂ ਦੇ ਸਰਵਪੱਖੀ ਵਿਕਾਸ ਵਿਚ ਕਮੇਟੀ ਮੈਂਬਰਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਬੰਧਨ ਵਿਚ ਭਾਈਚਾਰੇ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਉੱਤੇ ਵੀ ਜ਼ੋਰ ਦਿੱਤਾ ਗਿਆ। ਮਾਸਟਰ ਟ੍ਰੇਨਰ ਮੈਡਮ ਰਮਨਦੀਪ ਕੌਰ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਸਮੁੱਚੀ ਟ੍ਰੇਨਿੰਗ ਨੂੰ ਬਹੁਤ ਹੀ ਸੁਚੱਜੇ, ਰੌਚਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਲਿਤ ਕੀਤਾ ਗਿਆ। ਉਨ੍ਹਾਂ ਨੇ ਐੱਸ.ਐੱਮ.ਸੀ. ਮੈਂਬਰਾਂ ਨੂੰ ਸਕੂਲ ਪ੍ਰਬੰਧਨ ਅਤੇ ਵਿਕਾਸ ਕਾਰਜਾਂ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸੈਂਟਰ ਹੈੱਡ ਟੀਚਰ ਯਮਨਦੀਪ ਕੁਮਾਰ ਵਲੋਂ ਟ੍ਰੇਨਿੰਗ ਨੂੰ ਸਫਲ ਬਣਾਉਣ ਲਈ ਸਮੂਹ ਸਕੂਲ ਮੁਖੀਆਂ, ਐੱਸ.ਐੱਮ.ਸੀ. ਮੈਂਬਰਾਂ, ਮਾਸਟਰ ਟ੍ਰੇਨਰ ਅਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਮੁਖੀ, ਚੇਅਰਮੈਨ, ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਨੇ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਇੰਜੀਨੀਅਰ ਦਿਵਸ-2026 ਮੌਕੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।