17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਏ. ਆਈ.

ਅਜੀਤ ਡੈਸਕ 16-09-2026
ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਏ.ਆਈ.ਸੀ.ਟੀ. ਦੇ ਅਧੀਨ ਕੰਪਿਊਟਰ ਸਾਇੰਸ ਅਤੇ ਸਾਇੰਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਵਿਸ਼ਵ ਓਜ਼ੋਨ ਦਿਵਸ ਮੌਕੇ ਅੰਤਰ-ਵਿਭਾਗੀ ਮੁਕਾਬਲਾ ਕਰਵਾਇਆ ਗਿਆ । ਪ੍ਰਬੰਧਕਾਂ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਓਜ਼ੋਨ ਪਰਤ ਦੀ ਮਹੱਤਤਾ, ਇਸ ਦੀ ਸੁਰੱਖਿਆ, ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਗਤੀਵਿਧੀ ਵਿਚ ਕੁੱਲ 101 ਵਿਦਿਆਰਥਣਾਂ ਨੇ ਭਾਗ ਲਿਆ ਜਦਕਿ 36 ਵਿਦਿਆਰਥਣਾਂ ਨੇ ਅੰਤਰ-ਵਿਭਾਗੀ ਮੁਕਾਬਲੇ ਵਿਚ ਸਰਗਰਮ ਭਾਗੀਦਾਰੀ ਕੀਤੀ । ਸਮਾਗਮ ਦੌਰਾਨ ਡਾ: ਮਨੋਰਮਾ ਸਮਾਗ ਅਤੇ ਪ੍ਰੋ: ਸ਼ਾਲਿਨੀ ਸਹਿਗਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਣ ਸੰਭਾਲ, ਨਵੀਨਤਾ ਅਤੇ ਟਿਕਾਊ ਵਿਕਾਸ ਦੇ ਖੇਤਰ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ‘ਓਜ਼ੋਨ ਪਰਤ ਦੀ ਰੱਖਿਆ-ਸਾਡੇ ਭਵਿੱਖ ਦੀ ਸੁਰੱਖਿਆ’ ਦਾ ਸੰਦੇਸ਼ ਦਿੱਤਾ ਗਿਆ। ਪ੍ਰਬੰਧਕਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥਣਾਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ ਅਤੇ ਨਵੀਨਤਮ ਸੋਚ ਨੂੰ ਵੀ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਕੰਪਿਊਟਰ ਵਿਗਿਆਨ ਵਿਭਾਗ ਦੇ ਮੁਖੀ ਡਾ: ਇੰਦਰਪ੍ਰੀਤ ਕੌਰ, ਵਿਗਿਆਨ ਵਿਭਾਗ ਦੇ ਮੁਖੀ ਡਾ: ਨਵਨੀਤ ਦਾਵੜਾ, ਆਈ.ਸੀ.ਸੀ.ਦੇ ਕਨਵੀਨਰ ਡਾ: ਗੁਰਮੇਜ ਸਿੰਘ ਅਤੇ ਵਿਭਾਗ ਦੇ ਅਧਿਆਪਕ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਗੁਰਮਤਿ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਅੱਵਲ ਸਿਖਿਆਰਥੀ ਦਾ ਸਨਮਾਨ ਅਗਲੀ ਖ਼ਬਰ ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਨੇ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।