17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਬ-ਡਵੀਜ਼ਨ ਪੱਧਰ ’ਤੇ ਰੋਸ ਧਰਨੇ ‘ ਆਪ ’ ਸਰਕਾਰ ਦੀ ਨਾਲਾਇਕੀ ਕਾਰਨ ਲੱਗ ਰਹੇ ਨੇ ਬਿਜਲੀ ਕੱਟ - ਭੂੰਦੜ

ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਸਬ-ਡਵੀਜ਼ਨ ਪੱਧਰ ’ਤੇ ਰੋਸ ਧਰਨੇ ਲਗਾਏ ਗਏ। ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਬਿਜਲੀ ਕੱਟ ਲੱਗ ਰਹੇ ਹਨ।

ਬੁਢਲਾਡਾ ਵਿਖੇ ਧਰਨੇ ’ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ। ਤਸਵੀਰ : ਟੋਨੀ ਬੁਢਲਾਡਾ ਮਾਨਸਾ ਵਿਖੇ ਅਕਾਲੀ ਦਲ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ। (ਸੱਜੇ) ਐੱਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਅੱਗੇ ਧਰਨੇ ਮੌਕੇ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਭੂੰਦੜ। ਤਸਵੀਰ : ਸੇਮੀ ਮਾਨਸਾ, ਜੀ.ਐਮ. ਅਰੋੜਾ 17-09-2026
ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਸਬ-ਡਵੀਜ਼ਨ ਪੱਧਰ ’ਤੇ ਰੋਸ ਧਰਨੇ ਲਗਾਏ ਗਏ। ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਸੂਬਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਬਿਜਲੀ ਕੱਟਾਂ ਕਰ ਕੇ ਆਮ ਲੋਕਾਂ ਤੋਂ ਇਲਾਵਾ ਕਿਸਾਨਾਂ, ਦੁਕਾਨਦਾਰਾਂ ਤੇ ਵਪਾਰੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਨੂੰ ਇਸ ਸਮੱਸਿਆ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਪਾਰਟੀ ਦੇ ਬੁਲਾਰੇ ਐਡਵੋਕੇਟ ਕੇ.ਐੱਸ. ਮਠਾੜੂ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ ਨੇ ਕਿਹਾ ਕਿ ਖੇਤਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਝੋਨੇ ਦੀ ਫ਼ਸਲ ਤਬਾਹੀ ਵੱਲ ਜਾ ਰਹੀ ਹੈ। ਇਸ ਮੌਕੇ ਬੂਟਾ ਸਿੰਘ ਅਕਲੀਆ, ਜਸਵਿੰਦਰ ਸਿੰਘ ਤਾਮਕੋਟ, ਬਲਜਿੰਦਰ ਸਿੰਘ ਘਾਲੀ ਬੁਰਜ ਰਾਠੀ, ਭਰਪੂਰ ਸਿੰਘ ਅਤਲਾ ਕਲਾਂ, ਮਨਿੰਦਰ ਸਿੰਘ ਗੁਰਥੜੀ, ਜਸਵਿੰਦਰ ਸਿੰਘ ਚਕੇਰੀਆਂ, ਓਮਕਾਰ ਸਿੰਘ ਮਿੱਤਲ ਭੀਖੀ, ਕੌਂਸਲਰ ਹਰਬੰਸ ਸਿੰਘ ਪੰਮੀ, ਜਗਰਾਜ ਸਿੰਘ ਰਾਜੂ ਦਰਾਕਾ, ਜਗਰਾਜ ਸਿੰਘ ਰਾਜ ਪੇਂਟਰ, ਮੇਲਾ ਸਿੰਘ ਬੱਪੀਆਣਾ, ਮਨਜੀਤ ਸਿੰਘ ਸਦਿਉੜਾ, ਜਸਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ। ਐੱਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਅੱਗੇ ਧਰਨਾ ਸਰਦੂਲਗੜ੍ਹ ਤੋਂ ਜੀ.ਐਮ. ਅਰੋੜਾ ਅਨੁਸਾਰ- ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇੱਥੇ ਐੱਸ.ਡੀ.ਐਮ. ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਸੰਬੋਧਨ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ‘ਆਪ’ ਸਰਕਾਰ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਮੌਕੇ ਸਰਪਲੱਸ ਹੋਈ ਬਿਜਲੀ ’ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਨਵੇਂ ਥਰਮਲ ਪਲਾਂਟ ਲੱਗੇ ਪਰ ਮੌਜੂਦਾ ਸਰਕਾਰ ਦੀ ਲਾਪਰਵਾਹੀ ਕਾਰਨ ਬਿਜਲੀ ਸਪਲਾਈ ਦੀ ਘਾਟ ਆ ਰਹੀ ਹੈ, ਜਿਸ ਕਰ ਕੇ ਰਾਜ ’ਚੋਂ ਉਦਯੋਗ ਵੀ ਬਾਹਰੀ ਸੂਬਿਆਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਲੋੜ ਹੈ ਤਾਂ ਕਿ ਸੂਬਾ ਪਹਿਲਾਂ ਦੀ ਤਰ੍ਹਾਂ ਖ਼ੁਸ਼ਹਾਲ ਹੋ ਸਕੇ। ਇਸ ਮੌਕੇ ਸੁਰਜੀਤ ਸਿੰਘ ਰਾਏਪੁਰ, ਗੁਰਪ੍ਰੀਤ ਸਿੰਘ ਚਹਿਲ, ਸਾਬਕਾ ਸਰਪੰਚ ਅਮਨਦੀਪ ਸਿੰਘ ਸੰਘਾ , ਪ੍ਰਹਲਾਦ ਕੁਮਾਰ ਅਰੋੜਾ ਸੰਘਾ, ਅੰਗਰੇਜ਼ ਸਿੰਘ ਨਾਗੋਕੀ, ਅਵਤਾਰ ਸਿੰਘ ਤਾਰੀ, ਤਰਸੇਮ ਚੰਦ ਭੋਲੀ, ਜਤਿੰਦਰ ਕੁਮਾਰ ਜੈਨ, ਕੈਪਟਨ ਤੇਜਾ ਸਿੰਘ, ਕੈਪਟਨ ਗੁਲਜ਼ਾਰ ਸਿੰਘ, ਪ੍ਰੇਮ ਕੁਮਾਰ ਖਟੀਕ, ਸੁਖਦੇਵ ਸਿੰਘ ਸੁੱਖੀ, ਨਿਰਮਲ ਸਿੰਘ ਨਾਹਰਾਂ ਆਦਿ ਹਾਜ਼ਰ ਸਨ। ਬੁਢਲਾਡਾ ’ਚ ਐਕਸੀਅਨ ਦਫ਼ਤਰ ਘੇਰਿਆ ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਘਰੇਲੂ ਅਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੀ ਲਗਾਤਾਰ ਹੁੰਦੀ ਜਾ ਰਹੀ ਮਾੜੀ ਹਾਲਤ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇੱਥੇ ਬਿਜਲੀ ਬੋਰਡ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਬਿਜਲੀ ਦੇ ਲਗਾਏ ਜਾ ਰਹੇ ਲੰਬੇ ਕੱਟਾਂ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਤੱਕ ਦੀ ਦਿੱਕਤ ਸਮੇਤ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਟਿਊਬਵੈੱਲਾਂ ਨੂੰ ਵਾਰੀ ਮੁਤਾਬਿਕ ਜੋ ਸ਼ਡਿਊਲ ਹੈ, ਦੀ ਬਣਦੀ ਬਿਜਲੀ ਸਪਲਾਈ ਵੀ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਵਰਕਸ਼ਾਪਾਂ ਵਾਲੇ ਮਿਸਤਰੀਆਂ ਨੂੰ ਵੀ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਨਜਾਇਜ਼ ਕੱਟਾਂ ਦੇ ਮਾਮਲੇ ’ਤੇ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਨੂੰ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਅਕਾਲੀ ਆਗੂ ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਜਸਪਾਲ ਸਿੰਘ ਗੁੜੱਦੀ, ਮਹਿੰਦਰ ਸਿੰਘ ਸੈਦੇਵਾਲਾ, ਨਛੱਤਰ ਸਿੰਘ ਸੰਧੂ, ਰਮਨਦੀਪ ਸਿੰਘ ਗੁੜੱਦੀ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਸੁਖਪਾਲ ਸਿੰਘ ਬਰ੍ਹੇ, ਸ਼ਿੰਦਰਪਾਲ ਸਿੰਗਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਮੋਫਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।