ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਸਾਹਿਬ ਗੋਨਿਆਣਾ ਮੰਡੀ ਦੇ 76ਵੇਂ ਜਨਮ ਦਿਵਸ ਨੂੰ ਸਮਰਪਿਤ ਭਾਈ ਘਨ੍ਹੱਈਆ ਚੈਰੀਟੇਬਲ ਦੰਦਾਂ ਦੇ ਹਸਪਤਾਲ ਟਿਕਾਣਾ ਭਾਈ ਜਗਤਾ ਜੀ ਵਿਖੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ’ਚ 100 ਦੇ ਕਰੀਬ ਲੋੜਵੰਦ ਮਰੀਜ਼ਾਂ ਦੇ ਦੰਦਾਂ ਦਾ ਚੈੱਕਅੱਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਕਤ ਕੈਂਪ ਦੀ ਮਹੰਤ ਕਾਹਨ ਸਿੰਘ ਸੇਵਾ ਪੰਥੀ ਨੇ ਅਰਦਾਸ ਕਰਕੇ ਸ਼ੂਰੂਆਤ ਕੀਤੀ।
ਅਜੀਤ ਡੈਸਕ
17-09-2026