21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਨੇ ਧੂਮਧਾਮ ਨਾਲ ਮਨਾਇਆ 50 ਸਾਲਾ ਸਥਾਪਨਾ ਦਿਵਸ

ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਲੋਂ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ ਗਿਆ। ਸਕੂਲ ਦੀ ਸਥਾਪਨਾ ਸਾਲ 1976 ਵਿਚ ਹੋਈ ਸੀ ਅਤੇ 19 ਸਤੰਬਰ 2026 ਨੂੰ ਸੰਸਥਾ ਨੇ ਪੰਜ ਦਹਾਕਿਆਂ ਦਾ ਆਪਣਾ ਗੌਰਵਮਈ ਸਫ਼ਰ ਪੂਰਾ ਕੀਤਾ ਹੈ।

ਅਜੀਤ ਡੈਸਕ 21-09-2026
ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਲੋਂ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ ਗਿਆ। ਸਕੂਲ ਦੀ ਸਥਾਪਨਾ ਸਾਲ 1976 ਵਿਚ ਹੋਈ ਸੀ ਅਤੇ 19 ਸਤੰਬਰ 2026 ਨੂੰ ਸੰਸਥਾ ਨੇ ਪੰਜ ਦਹਾਕਿਆਂ ਦਾ ਆਪਣਾ ਗੌਰਵਮਈ ਸਫ਼ਰ ਪੂਰਾ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਸਥਾਪਨਾ ਦਿਵਸ ਦੀ ਖ਼ੁਸ਼ੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲ ਦੇ ਸੰਸਥਾਪਕ ਸਵਰਗੀ ਅਜਮੇਰ ਸਿੰਘ ਬਰਾੜ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਟਰਾਂਸਪੋਰਟਰ ਪ੍ਰਿਥੀਪਾਲ ਸਿੰਘ ਜਲਾਲ, ਚਮਕੌਰ ਸਿੰਘ ਮਾਨ, ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ, ਗੁਰਦੁਆਰਾ ਕਿਲ੍ਹਾ ਮੁਬਾਰਕ ਅਤੇ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਮੈਨੇਜਰ ਹਰਪਾਲ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਜਗਮੇਲ ਸਿੰਘ ਬਰਾੜ, ਲਾਭ ਸਿੰਘ ਬਰਾੜ ਅਤੇ ਕ੍ਰਿਸ਼ਨ ਕੁਮਾਰ ਟੰਡਨ ਤੋਂ ਇਲਾਵਾ ਸਕੂਲ ਦੇ ਸਾਬਕਾ ਪ੍ਰਿੰਸੀਪਲ ਸਰੋਜ ਚੋਪੜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦੀ ਐਮ.ਡੀ. ਸ੍ਰੀਮਤੀ ਰਮੇਸ਼ ਕੁਮਾਰੀ ਨੇ ਸੰਸਥਾਪਕ ਸਵ. ਅਜਮੇਰ ਸਿੰਘ ਬਰਾੜ ਤੋਂ ਬਾਅਦ ਸੰਸਥਾ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਦੂਰਦਰਸ਼ੀ ਸੋਚ ਸਦਕਾ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ। ਪ੍ਰਿੰਸੀਪਲ ਜਗਦੀਸ਼ ਕੌਰ ਅਤੇ ਸਮੂਹ ਸਟਾਫ਼ ਵਲੋਂ ਵੀ ਸੰਸਥਾ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਅਤੇ ਤਜਰਬੇ ਸਾਂਝੇ ਕੀਤੇ। ਐਮ.ਡੀ. ਸ੍ਰੀਮਤੀ ਰਮੇਸ਼ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਰ ਹਿੱਲ ਕਾਨਵੈਂਟ ਸਕੂਲ ਦਾ ਇਹ 50 ਸਾਲਾਂ ਦਾ ਸਫ਼ਰ ਸਿਰਫ਼ ਸਮੇਂ ਦੇ ਪੰਜ ਦਹਾਕਿਆਂ ਦੀ ਕਹਾਣੀ ਨਹੀਂ, ਸਗੋਂ ਹਜ਼ਾਰਾਂ ਵਿਦਿਆਰਥੀਆਂ ਦੇ ਸੁਪਨਿਆਂ, ਅਣਗਿਣਤ ਅਧਿਆਪਕਾਂ ਦੀ ਮਿਹਨਤ ਅਤੇ ਲੱਖਾਂ ਯਾਦਾਂ ਨਾਲ ਜੁੜੀ ਇਕ ਸੁਨਹਿਰੀ ਗਾਥਾ ਹੈ। ਸੰਸਥਾਪਕ ਵਲੋਂ ਜਗਾਈ ‘ਗਿਆਨ ਦੀ ਜੋਤ’ ਅੱਜ ਵੀ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਰਹੀ ਹੈ। ਉਨ੍ਹਾਂ ਆਏ ਹੋਏ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।
ਪਿਛਲੀ ਖ਼ਬਰ ਐਕਵਾਇਰ ਕੀਤੇ ਘਰ ਦਾ ਮੁਆਵਜ਼ਾ ਨਾ ਮਿਲਣ ’ਤੇ ਬੀ. ਕੇ. ਯੂ. ਸਿੱਧੂਪੁਰ ਵਲੋਂ ਅਣਮਿਥੇ ਸਮੇਂ ਲਈ ਧਰਨਾ ਜਾਰੀ ਅਗਲੀ ਖ਼ਬਰ ਹਲਕਾ ਮੌੜ ਦੇ ਪਿੰਡਾਂ ਵਿਚ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਤੂਫ਼ਾਨੀ ਦੌਰਾ ਬਾਲਿਆਂਵਾਲੀ ਵਿਖੇ ਨੌਜਵਾਨਾਂ ਨੂੰ ਵੰਡੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।