21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ’ ਤਹਿਤ ਸਮਾਗਮ

ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੇਰਾ ਯੁਵਾ ਭਾਰਤ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ), ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ’ ਤਹਿਤ ਮਾਤਾ ਸੁੰਦਰੀ ਗਰਲਜ਼ ਕਾਲਜ ਬਠਿੰਡਾ ਵਿਖੇ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਸ਼ਮੂਲੀਅਤ ਕਰਦਿਆਂ ਸਮਾਜ ’ਚ ਨਸ਼ਾ ਮੁਕਤੀ ਦਾ ਸੁਨੇਹਾ ਫੈਲਾਉਣ ਦਾ ਸੰਕਲਪ ਲਿਆ।

‘ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ’ ਤਹਿਤ ਹੋਏ ਸਮਾਗਮ ਦੌਰਾਨ ਸਹੁੰ ਚੁੱਕਦੀਆਂ ਵਿਦਿਆਰਥਣਾਂ। ਅਜੀਤ ਤਸਵੀਰ 21-09-2026
ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੇਰਾ ਯੁਵਾ ਭਾਰਤ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ), ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ’ ਤਹਿਤ ਮਾਤਾ ਸੁੰਦਰੀ ਗਰਲਜ਼ ਕਾਲਜ ਬਠਿੰਡਾ ਵਿਖੇ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਸ਼ਮੂਲੀਅਤ ਕਰਦਿਆਂ ਸਮਾਜ ’ਚ ਨਸ਼ਾ ਮੁਕਤੀ ਦਾ ਸੁਨੇਹਾ ਫੈਲਾਉਣ ਦਾ ਸੰਕਲਪ ਲਿਆ। ਸਮਾਗਮ ਦਾ ਉਦਘਾਟਨ ਐੱਮ.ਡੀ. ਗੁਰਵਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਪਰਵਿੰਦਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ । ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤਮੰਦ ਜੀਵਨ ਜਿਊਣ ਅਤੇ ਆਪਣੇ ਸਾਥੀਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨੌਜਵਾਨਾਂ ਨੇ ਨਸ਼ਾ ਮੁਕਤੀ ਸਹੁੰ ਚੁੱਕੀ ਅਤੇ ਦਸਤਖ਼ਤ ਮੁਹਿੰਮ ਸਮੇਤ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਚਾਰ-ਚਰਚਾ ਵਿਚ ਹਿੱਸਾ ਲਿਆ । ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਬਦਲਾਅ ਦੀ ਸ਼ੁਰੂਆਤ ਹਰ ਨੌਜਵਾਨ ਨੂੰ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨੀ ਦੀ ਤਾਕਤ ਨੂੰ ਸਹੀ ਦਿਸ਼ਾ ਵਿਚ ਲਾਇਆ ਜਾਵੇ ਤਾਂ ਨਸ਼ਿਆਂ ਵਿਰੁੱਧ ਵੱਡੀ ਸਮਾਜਿਕ ਲਹਿਰ ਖੜ੍ਹੀ ਕੀਤੀ ਜਾ ਸਕਦੀ ਹੈ।ਪ੍ਰੋਗਰਾਮ ਇੰਚਾਰਜ ਵਰਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਆਉਣ ਵਾਲਾ ਕੱਲ੍ਹ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ । ਯੂਥ ਆਈਕਨ ਹੁਸਨਦੀਪ ਸਿੰਘ ਨੇ ਵੀ ਨੌਜਵਾਨਾਂ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਤੇ ਸਮਾਜ ਵਿਚ ਨਸ਼ਾ ਮੁਕਤੀ ਦਾ ਸੁਨੇਹਾ ਪਹੁੰਚਾਉਣ ਦੀ ਅਪੀਲ ਕੀਤੀ । ਇਸ ਮੌਕੇ ਵਲੰਟੀਅਰ, ਪ੍ਰੋਗਰਾਮ ਅਫ਼ਸਰ ਵੀਰਇੰਦਰ ਕੌਰ, ਮਨਿੰਦਰਪ੍ਰੀਤ ਕੌਰ, ਰੁਪਿੰਦਰ ਕੌਰ, ਸਮੂਹ ਸਟਾਫ਼ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਦੇ ਅਧਿਕਾਰੀ ਸਵੀਟਸ ਦੀਆਂ ਦੁਕਾਨਾਂ ਉਪਰ ਚੈਕਿੰਗ ਕਰਦੇ ਹੋਏ। ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।