22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਪੁੱਜੇਗੀ

ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਤਿਆਰੀਆਂ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-09-2026
ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਤਿਆਰੀਆਂ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਗਤ ਮੰਡੀ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜ ਦੀ ਸਾਂਝੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੁੜ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਲੈ ਕੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਮੌਕੇ ਸੰਗਤ ਦੇ ਮੰਡਲ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ, ਸਰਕਲ ਘੁੱਦਾ ਦੇ ਮੰਡਲ ਪ੍ਰਧਾਨ ਅਮਰਨਾਥ ਘੁੱਦਾ, ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਛਿੰਦੀ, ਪ੍ਰਵੀਨ ਕੁਮਾਰ ਕਾਕਾ, ਹਰਬੰ ਸ ਸਿੰਘ, ਹਰਦੀਪ ਸਿੰਘ, ਜਸਪ੍ਰੀਤ ਸਿੰਘ ਮੁਹਾਲਾਂ, ਬਲਵੰਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਮੰਡਲ ਭੁੱਚੋ ’ਚ ਜਥੇਬੰਦਕ ਫੇਰਬਦਲ ਜੋਗਿੰਦਰ ਜੌੜਾ ਮੀਤ ਪ੍ਰਧਾਨ ਅਤੇ ਹਰਬੰਸ ਭੋਲਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ 25 ਨੂੰ ਲੱਗੇਗਾ ਪੀ.ਏ.ਯੂ. ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।