24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

10 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ ਝਾੜੀਆਂ ’ ਚ ਬੈਠਾ ਪਲਾਸਟਿਕ ਦੇ ਗੱਟੇ ਦੀ ਕਰ ਰਿਹਾ ਸੀ ਫਰੋਲਾ - ਫਰਾਲੀ

ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਧਰਮਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ‘ਚ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 24-09-2026
ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਧਰਮਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ‘ਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਡੂੰਮਵਾਲੀ ਤੋਂ ਨਰ ਸਿੰਘ ਕਾਲੋਨੀ ਵੱਲ ਰੇਲਵੇ ਟਰੈਕ ਨੇੜੇ ਜਾ ਰਹੀ ਸੀ ਤਾਂ ਝਾੜੀਆਂ ਵਿਚ ਬੈਠਾ ਇੱਕ ਵਿਅਕਤੀ ਪਲਾਸਟਿਕ ਦੇ ਗੱਟੇ ਦੀ ਫਰੋਲਾ-ਫਰਾਲੀ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਘਬਰਾ ਗਿਆ, ਜਿਸ ‘ਤੇ ਪੁਲਿਸ ਨੂੰ ਸ਼ੱਕ ਹੋਣ ‘ਤੇ ਉਸ ਦੇ ਗੱਟੇ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਟੇ ਵਿਚੋਂ 10 ਕਿੱਲੋ ਭੁੱਕੀ ਡੋਡੇ ਚੂਰਾ-ਪੋਸਤ ਬਰਾਮਦ ਹੋਈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਰੇਸ਼ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਵਾਰਡ ਨੰਬਰ 10, ਨਹਿਰ ਵਾਲੀ ਬਸਤੀ, ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ਼ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ ।
ਪਿਛਲੀ ਖ਼ਬਰ 65 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਕਮ ਜਾਰੀ ਕਰਵਾਉਣ ਦੀ ਮੰਗ ਅਗਲੀ ਖ਼ਬਰ ਪੁਰਾਣੇ ਕੰਮਾਂ ’ਚ ਦੇਰੀ ਕਾਰਨ ਨਗਰ ਨਿਗਮ ’ਤੇ ਪਏ ਵਾਧੂ ਵਿੱਤੀ ਬੋਝ ਕਰਕੇ ਦੋ ਫ਼ਰਮਾਂ ਬਲੈਕ ਲਿਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।